‘ਦ ਖ਼ਾਲਸ ਬਿਊਰੋ : ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ |
ਭਾਜਪਾ ਨੇ ਐਲਾਨ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨਗੇ। ਸੀਟਾਂ ਦੀ ਗਿਣਤੀ ਅਨੁਸਾਰ ਭਾਜਪਾ 65 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ 15 ਸੀਟਾਂ ‘ਤੇ ਚੋਣ ਲੜੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਆਖਿਆ ਕਿ ਪੰਜਾਬ ਦੇ ਵਿਕਾਸ ਲਈ ਸੁਖਦੇਵ ਸਿੰਘ ਢੀਂਡਸਾ ਦਾ ਜਨੂੰਨ ਸਾਫ ਨਜ਼ਰ ਆਉਂਦਾ ਹੈ।