‘ਦ ਖ਼ਾਲਸ ਬਿਊਰੋ : ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਵਫ਼ਦ ਦੇ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ । ਇਸ ਵਫ਼ਦ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਸਨ। ਅਫਗਾਨ ਸਿੱਖ ਅਤੇ ਹਿੰਦੂ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਦੱਸ ਦਈਏ ਕਿ ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਗਈ ਸੀ।