India Punjab

ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ

ਬਿਉਰੋ ਰਿਪੋਰਟ – ਪੰਜਾਬ ਦੇ ਕਿਸਾਨ ਲੀਡਰਾਂ ਨੇ ਦਿਲਜੀਤ ਦੁਸਾਂਝ (Diljit Dosanjh) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ। ਉਨ੍ਹਾਂ ਹੋਰ ਕਿਹਾ ਕਿ ਇਕ ਪਾਸੇ ਦੇਸ਼ ਦਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ ਪਰ ਦੂਜੇ ਪਾਸੇ ਪ੍ਰਧਾਨ ਮੰਤਰੀ ਸਿੰਗਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਕ ਕਿਸਾਨ ਪਿਛਲੇ 38 ਦਿਨਾਂ ਤੋਂ ਮਰਨ ਵਰਤ ‘ਤੇ ਹੱਡ ਚੀਰਵੀ ਠੰਡ ਵਿਚ ਬੈਠ ਕੇ ਤਿਲ-ਤਿਲ ਮਰ ਰਿਹਾ ਹੈ ਪਰ ਉਸ ਦੀ ਕੋਈ ਚਿੰਤਾ ਨਹੀਂ ਹੈ। ਇਸ ਦੇ ਨਾਲ ਹੀ ਦਿਲਜੀਤ ਦੁਸਾਂਝ ‘ਤੇ ਵੀ ਸਵਾਲ ਚੁੱਕੇ ਗਏ ਹਨ। ਕਿਸਾਨਾਂ ਕਿਹਾ ਕਿ ਲੁਧਿਆਣਾ ਤੋਂ ਦਿੱਲੀ ਨਾਲੋਂ ਖਨੌਰੀ ਜ਼ਿਆਦਾ ਨਜ਼ਦੀਕ ਸੀ।

ਇਹ ਵੀ ਪੜ੍ਹੋ – ਅਕਾਲੀ ਦਲ ਵੱਲੋਂ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਐਲਾਨ