‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਆਪਣੀ ਪਹਿਲੀ ਵਰਚੂਅਲ ਚੋਣ ਰੈਲੀ ਕਰਨਗੇ। ਉਹ ਅੱਜ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਸਮੇਤ 18 ਵਿਧਾਨ ਸਭਾ ਹਲਕਿਆਂ ਨੂੰ ਸੰਬੋਧਨ ਕਰਨਗੇ। ਪੰਜਾਬ ਵਿੱਚ ਭਾਜਪਾ ਨੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ। ਬੀਤੀ 5 ਜਨਵਰੀ ਨੂੰ ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਤੋਂ ਬਾਅਦ ਉਹ ਦਿੱਲੀ ਤੋਂ ਹੀ ਰੈਲੀ ਨੂੰ ਸੰਬੋਧਨ ਕਰਨਗੇ। 9 ਫਰਵਰੀ ਨੂੰ ਵੀ ਪ੍ਰਧਾਨ ਮੰਤਰੀ ਦੀ ਵਰਚੁਅਲ ਰੈਲੀ ਹੋਵੇਗੀ। ਜਿਸ ਵਿੱਚ ਉਹ ਵਿਧਾਨ ਸਭਾ ਹਲਕਾ ਜਲੰਧਰ, ਕਪੂਰਥਲਾ ਅਤੇ ਬਠਿੰਡਾ ਲੋਕ ਸਭਾ ਵਿੱਚ ਸੰਬੋਧਨ ਕਰਨਗੇ।
ਭਾਜਪਾ ਦੀ ਰਣਨੀਤੀ ਮੁਤਾਬਕ ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਪੀ ਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀਆਂ ਰੈਲੀਆਂ ਹੋਣਗੀਆਂ।
