India Punjab

ਪ੍ਰਧਾਨ ਮੰਤਰੀ 24 ਅਗਸਤ ਨੰ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊ ਚੰਡੀਗੜ੍ਹ ਮੁੱਲ੍ਹਾਂਪੁਰ ਵਿਖੇ ਬਣੇ ਹੋਮੀ ਭਾਵਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ, ਜੋ ਕਿ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਪੰਜਾਬ ਆਏ ਸਨ।