Punjab Religion

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ : SGPC ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਕਾਰਜਕਾਰੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਅੱਜ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ SGPC ਦਾ ਜਨਰਲ ਇਜਲਾਸ 12 ਵਜੇ ਸ਼ੁਰੂ ਹੋ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ, ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵਲੋਂ ਹੁਕਮਨਾਮਾ ਲਿਆ ਗਿਆ ਅਤੇ ਫੇਰ ਵਿਛੜੀਆਂ ਰੂਹਾਂ ਨੂੰ ਪੰਜ ਵਾਰ ਮੂਲ ਮੰਤਰ ਦਾ ਜਾਪ ਕਰ ਕੇ ਸ਼ਰਧਾਂਜਲੀ ਦਿੱਤੀ ਗਈ।

SGPC ਦੇ ਸਾਬਕਾ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੁਮਾਣਾ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਦੋਵੇਂ ਧਿਰਾਂ ਨੇ ਆਪਣੇ ਆਪਣੇ ਉਮੀਦਵਾਰ ਨਾ ਨਾਮ ਪੇਸ਼ ਕੀਤਾ। ਇੱਕ ਧਿਰ ਨੇ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਹਰਜਿੰਦਰ ਸਿੰਘ ਧਾਮੀ ਦਾ ਨਾਮ ਲਿਆ।

ਕਿਰਪਾਲ ਸਿੰਘ ਬਡੂੰਗਰ ਵਲੋਂ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਜਿਸਦੀ ਤਾਈਦ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਉਧਰ ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਵਲੋਂ ਪੇਸ਼ ਕੀਤਾ ਗਿਆ ਜਿਸਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ ਜਦੋਂ ਕਿ ਤਾਈਦ ਦੀ ਮਜੀਦ ਸਤਵਿੰਦਰ ਸਿੰਘ ਟੌਹੜਾ ਨੇ ਕੀਤੀ ਸੀ ।