Punjab Religion

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ 742 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਜਥੇ ਨੂੰ 10 ਦਿਨਾਂ ਦਾ ਵੀਜ਼ਾ ਮਿਲਿਆ ਹੈ। ਇਸ ਦੌਰਾਨ ਜਥਾ ਪਾਕਿਸਤਾਨ ’ਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰੇਗਾ।

ਗੁਰੂ ਧਾਮਾਂ ਦੇ ਦਰਸ਼ਨ ਮਗਰੋਂ 17 ਜੂਨ ਨੂੰ ਜਥਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੇਗਾ। ਦੱਸ ਦਈਏ ਕਿ ਭਾਰਤ ਤੋਂ ਰਵਾਨਾ ਹੋਇਆ ਜਥਾ ਅੱਜ ਪੰਜਾ ਸਾਹਿਬ ਗੁਰਦੁਆਰਾ ਵਿਖੇ ਪਹੁੰਚੇਗਾ।