ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਭਾਰਤ ਤੋਂ ਪਾਕਿਸਤਾਨ ਜਥਾ ਜਾਂਦਾ ਹੈ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਅਟਾਰੀ ਵਾਹਘਾ ਸਰਹੱਦ ਰਾਹੀਂ ਜਥਾ ਰਵਾਨਾ ਕੀਤਾ ਜਾਵੇਗਾ। ਇਸ ਵਾਰ ਪਾਕਿਸਤਾਨ ਜਾਣ ਲਈ 340 ਲੋਕਾਂ ਨੇ ਪਾਸਪੋਰਟ ਦਿੱਤੇ ਸਨ ਪਰ 317 ਨੂੰ ਹੀ ਵੀਜ਼ਾ ਮਿਲਿਆ ਹੈ ।
30 ਜੂਨ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਜਥੇ ਵਿੱਚ ਸ਼ਾਮਲ ਸੰਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਸਪੋਰਟ ਲੈਣੇ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਸੰਗਤਾਂ ਲਈ ਖ਼ਾਸ ਪ੍ਰਬੰਧ ਕੀਤੇ ਗਏ ਗਨ। ਇਸ ਤੋਂ ਪਹਿਲਾਂ ਇਸੇ ਮਹੀਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਦੇ ਲਈ ਜਥਾ ਰਵਾਨਾ ਹੋਇਆ ਸੀ ਜੋ 10 ਦਿਨ ਬਾਅਦ ਹੁਣ ਵਾਪਸ ਆ ਗਿਆ ਹੈ।
ਇਹ ਵੀ ਪੜ੍ਹੋ – ‘ਯੂਕਰੇਨ ਯੁੱਧ ਰੁਕਵਾ ਦਿੱਤਾ ਪਰ ਪੇਪਰ ਲੀਕ ਨੂੰ ਰੋਕਣ ਦੇ ਸਮਰੱਥ ਨਹੀਂ ਮੋਦੀ ਸਰਕਾਰ’ : ਰਾਹੁਲ ਗਾਂਧੀ