Khetibadi

ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Punjab news, releasing water, canals, rabi season

ਚੰਡੀਗੜ੍ਹ : 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਹ ਜਾਣਕਾਰੀ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ‘ਬੀ’ ਵਿੱਚ ਹਨ, ਜਿਸ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ‘ਏ’ ਵਿੱਚ ਹਨ, ਜਿਸ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਕਸੂਰ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।