The Khalas Tv Blog Punjab 260 ਖੇਡ ਨਰਸਰੀਆਂ ਬਣਾਉਣ ਦੇ ਪ੍ਰਾਜੈਕਟ ਦੀ ਹੋਈ ਸ਼ੁੁਰੂਆਤ!
Punjab

260 ਖੇਡ ਨਰਸਰੀਆਂ ਬਣਾਉਣ ਦੇ ਪ੍ਰਾਜੈਕਟ ਦੀ ਹੋਈ ਸ਼ੁੁਰੂਆਤ!

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਚੰਗੇ ਖਿਡਾਰੀ ਪੈਦਾ ਕਰਨ ਲਈ 260 ਖੇਡ ਨਰਸਰੀਆਂ (Sports nurseries) ਬਣਾਉਣ ਦੇ ਪ੍ਰਾਜੈਕਟ ਨੂੰ ਸ਼ੁੁਰੂ ਕਰ ਦਿੱਤਾ ਹੈ। ਨਵੇਂ ਸਾਲ ਦੇ ਮੌਕੇ ਇਹ ਨਰਸਰੀਆਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਨਰਸਰੀਆਂ ਵਿੱਚ ਖਿਡਾਰੀਆਂ ਨੂੰ ਕੋਚਿੰਗ, ਖੇਡਾਂ ਦਾ ਸਾਮਾਨ ਅਤੇ ਰਿਫਰੈਸ਼ਮੈਂਟ ਆਦਿ ਸਹੂਲਤਾਂ ਮਿਲਣਗੀਆਂ। ਸੂਬਾ ਸਰਕਾਰ ਵੱਲੋਂ ਸ਼ਹਿਰੀ ਅਤੇ ਹੋਰ ਪੇਂਡੂ ਖੇਤਰਾਂ ਵਿੱਚ 200 ਤੋਂ ਵੱਧ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਕੋਚ ਅਤੇ ਸੁਪਰਵਾਈਜ਼ਰ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਦੌਰਾਨ 28 ਤੋਂ ਵੱਧ ਕਿਸਮਾਂ ਦੀਆਂ ਖੇਡਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਲਾਗੂ ਕੀਤੀ ਗਈ ਸੀ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ – ਪੰਜਾਬ ਦੇ ਹਾਲਾਤ ਚਿੰਤਾਜਨਕ ਪਰ ਮੁੱਖ ਮੰਤਰੀ ਫਿਰ ਵੀ ਗਿਆ ਆਸਟ੍ਰੇਲੀਆ – ਬਾਜਵਾ

 

Exit mobile version