‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਅੱਜ ਦੁਪਹਿਰ 2 ਵਜੇ ਤੱਕ ਸਾਰੇ ਬੱਸ ਅੱਡੇ ਜਾਮ ਕੀਤੇ ਗਏ ਹਨ। ਇਸ ਦੌਰਾਨ ਖ਼ਬਰ ਹੈ ਕਿ ਪ੍ਰਬੰਧਨ ਨੇ ਬੁੱਧਵਾਰ ਨੂੰ ਸੂਬੇ ‘ਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਲਗਭਗ 2 ਹਜ਼ਾਰ ਹੜਤਾਲੀ ਕੰਟਰੈਕਟ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਨੋਟਿਸ ਰਾਹੀਂ ਹੜਤਾਲੀ ਕਰਮਚਾਰੀਆਂ ਨੂੰ ਵੀਰਵਾਰ ਤੋਂ ਕੰਮ ‘ਤੇ ਵਾਪਸ ਆਉਣ ਲਈ ਕਿਹਾ ਗਿਆ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਵਿਭਾਗੀ ਕਾਰਵਾਈ ਕਰਦਿਆਂ ਉਨ੍ਹਾਂ ਦੇ ਠੇਕੇ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਰਮਚਾਰੀਆਂ ਨੂੰ ਮਿਲੀ ਚਿਤਾਵਨੀ
