Punjab

ਹਾਈ ਕੋਰਟ ਨੇ ਪਲਟਿਆ ਪੰਜਾਬ ਸਰਕਾਰ ਦਾ ਆਹ ਫੈਸਲਾ,ਦੱਸਿਆ ਕਾਨੂੰਨਾਂ ਦੀ ਉਲੰਘਣਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਕਾਰਜਕਾਰੀ ਨਿਰਦੇਸ਼ਾਂ ‘ਤੇ ਰੋਕ ਲਗਾ ਦਿੱਤੀ ਹੈ,ਜਿਸ ਵਿੱਚ ਸ਼ਾਮਲਾਟ ਅਤੇ ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨ ਗ੍ਰਾਮ ਪੰਚਾਇਤਾਂ ਜਾਂ ਸਬੰਧਤ ਮਿਉਂਸਿਪਲ ਕਮੇਟੀਆਂ ਨੂੰ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪੰਜਾਬ ਸਰਕਾਰ ਦੇ  ਇਸ ਫੈਸਲੇ ਕਾਰਨ ਵੱਡਾ ਵਿਵਾਦ ਪੈਦਾ ਹੋ ਗਿਆ ਸੀ।

ਫੈਸਲਾ ਸੁਣਾਉਂਦੇ ਹੋਏ ਜੱਜਾਂ ਨੇ  ਸਰਕਾਰ ਵੱਲੋਂ ਜਾਰੀ ਇਹਨਾਂ ਹਦਾਇਤਾਂ  ਨੂੰ ਕਾਨੂੰਨ ਦੇ ਉਲਟ ਦੱਸਿਆ ਹੈ ਤੇ ਰੱਦ ਕਰ  ਦਿੱਤਾ ਹੈ ਤੇ ਕਿਹਾ ਹੈ ਕਿ  ਇਸ ਤੱਥ ਦੇ ਮੱਦੇਨਜ਼ਰ  ਜਾਇਦਾਦਾਂ ’ਤੇ ਅਧਿਕਾਰ ਨੂੰ ਮਨਮਾਨੇ ਢੰਗ ਨਾਲ ਰੱਦ ਨਹੀਂ ਕੀਤਾ ਜਾ ਸਕਦਾ।ਬੈਂਚ ਨੇ ਕਿਹਾ ਕਿ ਦੋਵੇਂ ਸਰਕਾਰਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸੰਵਿਧਾਨ ਦੀ ਧਾਰਾ 30-ਏ ਅਤੇ 300-ਏ ਦੀ ਉਲੰਘਣਾ ਕਰਦੀਆਂ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਭੰਬੂਲ ਸਿੰਘ ਸਮੇਤ ਹੋਰ 76 ਪਟੀਸ਼ਨਰਾਂ ਦੀ ਅਪੀਲ ’ਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਸੁਣਾਇਆ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 11 ਅਕਤੂਬਰ 2022 ਨੂੰ ਇਹ ਹੁਕਮ ਜਾਰੀ ਕੀਤੇ  ਸੀ ਕਿ ਸ਼ਾਮਲਾਟ ਅਤੇ ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨ ਗ੍ਰਾਮ ਪੰਚਾਇਤਾਂ ਜਾਂ ਸਬੰਧਤ ਮਿਉਂਸਿਪਲ ਕਮੇਟੀਆਂ ਨੂੰ ਦੇ ਦਿੱਤੀਆਂ ਜਾਣ।
ਹਾਲਾਂਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ 21 ਜੂਨ 2022 ਨੂੰ ਇਹ ਹੁਕਮ ਜਾਰੀ ਕੀਤੇ ਸੀ।