The Khalas Tv Blog Punjab ਹਾਈਕੋਰਟ ਨੂੰ ਤਿੰਨ ਹੋਰ ਜੱਜ ਮਿਲਣਗੇ
Punjab

ਹਾਈਕੋਰਟ ਨੂੰ ਤਿੰਨ ਹੋਰ ਜੱਜ ਮਿਲਣਗੇ

ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਤਿੰਨ ਹੋਰ ਜੱਜ ਮਿਲਣ ਜਾ ਰਹੇ ਹਨ। ਸੁਪਰੀਮ ਕੋਰਟ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਵਾਧੂ ਜੱਜਾਂ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿੱਚ ਦੋ ਮਹਿਲਾ ਜੱਜ ਵੀ ਸ਼ਾਮਲ ਹਨ। ਕੌਲਿਜੀਅਮ ਨੇ ਬੁੱਧਵਾਰ, 19 ਮਾਰਚ ਨੂੰ ਹੋਈ ਆਪਣੀ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਤਿੰਨਾਂ ਜੱਜਾਂ ਵਿਚ ਜਸਟਿਸ ਸੁਮੀਤ ਗੋਇਲ, ਜਸਟਿਸ ਸੁਦੀਪਤੀ ਸ਼ਰਮਾ ਅਤੇ ਜਸਟਿਸ ਕੀਰਤੀ ਸਿੰਘ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ – ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ

 

Exit mobile version