The Khalas Tv Blog Punjab ਪੰਜਾਬ ਸਰਕਾਰ ਨੇ ਹੋਰ ਪੇਪਰ ਵੀ ਕੀਤੇ ਮੁਲਤਵੀ
Punjab

ਪੰਜਾਬ ਸਰਕਾਰ ਨੇ ਹੋਰ ਪੇਪਰ ਵੀ ਕੀਤੇ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਹ ਪ੍ਰੀਖਿਆ 2 ਮਈ ਨੂੰ ਲਈ ਜਾਣੀ ਸੀ, ਜੋ ਕਿ ਹੁਣ ਮੁਲਤਵੀ ਕੀਤੀ ਗਈ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਕ ਨਿਸ਼ਚਿਤ ਕੀਤੀ ਗਈ ਸੀ, ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ 19 ਅਪ੍ਰੈਲ ਨੂੰ ਮੀਟਿੰਗ ਕੀਤੀ ਗਈ ਸੀ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ। ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

Exit mobile version