The Khalas Tv Blog Punjab ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਨੂੰ ਦਿੱਤਾ ਵੱਡਾ ਆਰਥਿਕ ਝਟਕਾ!
Punjab

ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਨੂੰ ਦਿੱਤਾ ਵੱਡਾ ਆਰਥਿਕ ਝਟਕਾ!

ਬਿਊਰੋ ਰਿਪੋਰਟ – ਪੰਜਾਬ ਸਰਕਾਰ (Punjab Government) ਨੇ ਬਾਦਲ ਪਰਿਵਾਰ (Badal Family) ਨੂੰ ਵੱਡਾ ਆਰਥਿਕ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਬਾਦਲ ਪਰਿਵਾਰ ਦੀਆਂ ਕਈ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕੀਤੇ ਹਨ। ਇਨ੍ਹਾਂ ਵਿੱਚੋਂ 30 ਫੀਸਦੀ ਦੇ ਕਰੀਬ ਬੱਸਾਂ ਪਰਿਵਾਰ ਦੀਆਂ ਹਨ। ਟਰਾਂਸਪੋਰਟ ਵਿਭਾਗ ਵੱਲੋਂ ਕਾਰਵਾਈ ਕਰਨ ਦਾ ਕਾਰਨ ਗੈਰ ਕਾਨੂੰਨੀ ਢੰਗ ਨਾਲ ਬੱਸਾਂ ਨੂੰ ਚਲਾਉਣ ਦਾ ਦੱਸਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ (Laljeet Singh Bhullar) ਨੇ ਬੱਸਾਂ ਦੇ ਪਰਮਿਟ ਚੈਕ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਤੋਂ ਇਲਾਵਾਂ ਬਾਦਲ ਪਰਿਵਾਰ ਦੇ ਕਰੀਬੀਆਂ ਦੀਆਂ 40 ਫੀਸਦੀ ਬੱਸਾਂ ਦੇ ਪਰਮਿਟ ਵੀ ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ –  ਪੰਜਾਬ ’ਚ ਗੈਂਗਸਟਰਾਂ ’ਤੇ ਹਾਈਕੋਰਟ ਦੀ ਸਖ਼ਤ ਟਿੱਪਣੀ! ‘ਇਨ੍ਹਾਂ ਦੀ ਸਮਾਜ ’ਚ ਕੋਈ ਥਾਂ ਨਹੀਂ, ਸਖ਼ਤੀ ਨਾਲ ਨਜਿੱਠਣਾ ਚਾਹੀਦਾ!’

 

 

Exit mobile version