ਭਾਰਤੀ ਹਾਕੀ ਟੀਮ ਨੇ ਪੈਰਿਸ ਓਲਿੰਪਕ (Paris Olympic) ਵਿੱਚ ਕਾਂਸੇ ਦਾ ਤਗਮਾ ਜਿੱਤ ਲਿਆ ਹੈ। ਇਸ ਤੋਂ ਬਾਅਦ ਖਿਡਾਰੀਆਂ ਤੇ ਇਨਾਮਾਂ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਖੇਡ ਨੀਤੀ ਅਨੁਸਾਰ ਅਸੀਂ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਰੁਪਏ ਦਾ ਇਨਾਮ ਦਿੱਤਾ ਦੇਵਾਂਗੇ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਇਕ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕਰ ਦਿੱਤਾ ਹੈ।
ਦੱਸ ਦੇਈਏ ਕਿ ਭਾਰਤੀ ਹਾਕੀ ਟੀਮ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਖਿਡਾਰੀ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਵੀ ਪੰਜਾਬ ਨਾਲ ਹੀ ਸਬੰਧਿਤ ਹਨ।
ਇਹ ਵੀ ਪੜ੍ਹੋ – ਡਰੱਗ ਸਮੱਗਲਰ ਮਾਮੀ-ਭਾਣਜੇ ਦੀ ਜੋੜੀ ਗ੍ਰਿਫ਼ਤਾਰ! ਨਕਦੀ ਸਣੇ ਕਰੋੜਾਂ ਦਾ ਨਸ਼ਾ ਬਰਾਮਦ