ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫ਼ੈਸਲਾ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਸਰਕਾਰ ਨੇ ਇਸਦਲਈ ਬਕਾਇਦਾ ਤੋਰ ਤੇ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਹੈ। ਜਿਸ ਮੁਤਾਬਕ ਇਸ ਦਿਨ ਪੰਜਾਬ ਰਾਜ ਵਿੱਚ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਸਰਕਾਰ ਨੇ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਰਾਹੀਂ ਦਿੱਤੀ ਗਈ ਹੈ।