The Khalas Tv Blog Punjab ਪੰਜਾਬ ਸਰਕਾਰ ਨੇ ਏਜੀ ਦਫ਼ਰਤ ਲਈ ਥੋਕ ਵਿੱਚ ਲਾਏ ਲਾਅ ਅਫ਼ਸਰ
Punjab

ਪੰਜਾਬ ਸਰਕਾਰ ਨੇ ਏਜੀ ਦਫ਼ਰਤ ਲਈ ਥੋਕ ਵਿੱਚ ਲਾਏ ਲਾਅ ਅਫ਼ਸਰ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਨਾਲ ਲਾਅ ਅਫ਼ਸਰਾਂ ਦੀ ਫੌਜ ਜੋੜ ਦਿੱਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਟੀਮ ਲਈ ਥੋਕ ਵਿੱਚ ਲਾਅ ਅਫ਼ਸਰ ਨਿਯੁਕਤ ਕਰ ਦਿੱਤੇ ਹਨ। ਸਰਕਾਰ ਨੇ 27 ਵਧੀਕ ਐਡਵੋਕੇਟ ਜਨਰਲ, 13 ਸੀਨੀਅਰ ਡਿਪਟੀ ਐਡਵੋਕੇਟ ਜਨਰਲ ,40 ਡਿਪਟੀ ਐਡਵੋਕੇਟ ਜਨਰਲ ਅਤੇ 65 ਸਹਾਇਕ ਐਡਵੋਕੇਟ ਜਨਰਲ ਦੀ ਭਰਤੀ ਕਰ ਲਈ ਹੈ।

 

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਲਾਅ ਅਫ਼ਸਰਾਂ ਦੀ ਨਿਯੁਕਤੀ ਇੱਕ ਸਾਲ ਲਈ ਠੇਕੇ ‘ਤੇ ਕੀਤੀ ਗਈ ਹੈ। ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਨਿਰਧਾਰਿਤ ਕੀਤੀਆਂ ਜਾਣਗੀਆਂ। ਉਂਝ ਸਰਕਾਰ ਨੇ ਆਪਣੇ ਹੁਕਮਾਂ ਵਿੱਚ ਨਵੇਂ ਤਾਇਨਾਤ ਕੀਤਾ ਵਕੀਲਾਂ ਨੂੰ ਏਜੀ ਵਿਨੋਦ ਘਈ ਦੀ ਅਗਵਾਈ ਹੇਠ ਕੰਮ ਕਰਨ ਦੀ ਤਾੜਨਾ ਕੀਤੀ ਗਈ ਹੈ  ।

Exit mobile version