‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ 20 ਜ਼ਿਲ੍ਹਿਆਂ ਦੀਆਂ ਗਊਸ਼ਾਲਾਵਾਂ ਨੂੰ ਚਲਾਉਣ ਦਾ ਕੰਮ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ ਤੇ ਫਿਰੋਜ਼ਪੁਰ ਜ਼ਿਲ੍ਹੇ ਸ਼ਾਮਿਲ ਨਹੀਂ ਹਨ। ਪੰਜਾਬ ਮੰਤਰੀ ਮੰਡਲ ਵੱਲੋਂ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ। ਇਨ੍ਹਾਂ ਕੈਟਲ ਪਾਊਂਡਜ਼ ਨੂੰ ਪੀਪੀਪੀ ਪ੍ਰਣਾਲੀ ਰਾਹੀਂ ਚਲਾਏ ਜਾਣ ਨਾਲ ਸੂਬੇ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਮੰਤਰੀ ਮੰਡਲ ਵੱਲੋਂ ਇਛੁੱਕ ਐੱਨਜੀਓਜ਼/ਸੁਸਾਇਟੀਆਂ/ਸੰਗਠਨਾਂ/ਨਿੱਜੀ ਵਿਅਕਤੀਆਂ/ਸਰਵਿਸ ਪ੍ਰੋਵਾਈਡਰਾਂ/ਕੰਪਨੀਆਂ/ਟਰੱਸਟਾਂ ਪਾਸੋਂ ਸ਼ਰਤਾਂ ਸਹਿਤ ਮੰਗੇ ਜਾਣ ਵਾਲੇ ‘ਐਕਸਪ੍ਰੈਸ਼ਨ ਆਫ਼ ਇੰਟਰੱਸਟ’ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
Punjab
ਪੰਜਾਬ ਸਰਕਾਰ ਨੇ 20 ਜ਼ਿਲ੍ਹਿਆਂ ਦੀਆਂ ਗਊਸ਼ਾਲਾਵਾਂ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਉਣ ਨੂੰ ਦਿੱਤੀ ਮਨਜ਼ੂਰੀ
- April 1, 2021

Related Post
India, Khetibadi, Punjab
BKU (ਏਕਤਾ ਸਿੱਧੂਪੁਰ) ਵੱਲੋਂ ਰਾਠੀਖੇੜਾ ਫੈਕਟਰੀ ਖ਼ਿਲਾਫ਼ ਵੱਡੇ ਸੰਘਰਸ਼
December 14, 2025
