The Khalas Tv Blog Punjab ਜੇਕਰ ਜ਼ਮੀਨ ਦੀ ਰਜਿਸਟਰੀ ਸਬੰਧੀ ਤੁਹਾਡੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਇਹਨਾਂ ਨੰਬਰਾਂ ‘ਤੇ ਭੇਜੋ ਸ਼ਿਕਾਇਤ
Punjab

ਜੇਕਰ ਜ਼ਮੀਨ ਦੀ ਰਜਿਸਟਰੀ ਸਬੰਧੀ ਤੁਹਾਡੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਇਹਨਾਂ ਨੰਬਰਾਂ ‘ਤੇ ਭੇਜੋ ਸ਼ਿਕਾਇਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਆਉਣ ਸੰਬੰਧੀ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੇਕਰ ਪਟਵਾਰੀ ਜਾਂ ਤਹਿਸੀਲਦਾਰ ਜ਼ਮੀਨ ਦੀ ਰਜਿਸਟਰੀ ਸਬੰਧੀ ਕਿਸੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਕੋਲੋਂ ਰਿਸ਼ਵਤ ਮੰਗਦਾ ਹੈ, ਰਜਿਸਟਰੀ ਜਾਂ ਜ਼ਮੀਨ ਸਬੰਧੀ ਸੁਣਵਾਈ ਨਹੀਂ ਕਰਦਾ ਤਾਂ ਇਹਨਾਂ ਵਟਸਐਪ ਨੰਬਰਾਂ ਰਾਹੀਂ ਸ਼ਿਕਾਇਤ ਦਿੱਤੀ ਜਾ ਸਕਦੀ ਹੈ,ਜਿਸ ਦਾ ਨਿਪਟਾਰਾ 21 ਵਿੱਚ ਕੀਤਾ ਜਾਵੇਗਾ। ਪੰਜਾਬ ਦੇ ਜਿਨ੍ਹਾਂ ਲੋਕਾਂ ਨੂੰ ਜ਼ਮੀਨ ਨਾਲ ਸਬੰਧਤ ਵਿਭਾਗ ਕੋਲ ਸ਼ਿਕਾਇਤਾਂ ਹਨ, ਭਾਰਤ ਲਈ 81849 00002 ਅਤੇ ਪ੍ਰਵਾਸੀ ਭਾਰਤੀ 94641 00168 ‘ਤੇ ਫੋਨ ਕਰ ਸਕਦੇ ਹਨ।

ਜਿੰਪਾ ਨੇ ਦੱਸਿਆ ਕਿ ਪੰਜਾਬ ਵਿੱਚ ਪਟਵਾਰਖਾਨੇ ਅਤੇ ਤਹਿਸੀਲਾਂ ਦੀ ਭਾਸ਼ਾ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ, ਹਾਲਾਂਕਿ ਪਹਿਲਾਂ ਉਰਦੂ ਅਤੇ ਫ਼ਾਰਸੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ।  ਇਸ ਨਾਲ ਆਮ ਲੋਕ ਆਪਣੀ ਰਜਿਸਟਰੀ ਦੇਖ ਸਮਝ ਸਕਦੇ ਹਨ ਕਿ ਉਸ ਦੇ ਨਾਮ ‘ਤੇ ਜ਼ਮੀਨ ਕਿਵੇਂ ਲਿਖੀ ਗਈ, ਕੀ ਲਿਖਿਆ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਦਾ ਸਾਰਾ ਰਿਕਾਰਡ ਡਿਜੀਟਲ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿਚ ਇਸ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ, ਤਾਂ ਜੋ ਖਸਰਾ ਨੰਬਰ ਤੱਕ ਦੀ ਕਿਸੇ ਵੀ ਜ਼ਮੀਨ ਦੀ ਰਜਿਸਟਰੀ ਨੂੰ ਡਿਜੀਟਲ ਕੀਤਾ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਪਹਿਲਾਂ ਮਹਿਕਮੇ ਕੋਲ ਅਫਸਰਾਂ ਦੀ ਕਮੀ ਸੀ,ਜੋ ਕਿ ਹੁਣ ਪੂਰੀ ਹੋ ਗਈ ਹੈ। ਪੰਜਾਬ ਵਿਚ ਕਈ ਗੈਰ-ਕਾਨੂੰਨੀ ਕਲੋਨੀਆਂ ਹਨ, ਜਿਸ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ, ਇਸ ਮਾਮਲੇ ਨੂੰ ਵੱਖ-ਵੱਖ ਵਿਭਾਗਾਂ ਨੂੰ ਇਕਜੁੱਟ ਕਰਕੇ ਹੱਲ ਕੀਤਾ ਜਾ ਸਕਦਾ ਹੈ ਅਤੇ ਕਈ ਮਾਮਲੇ ਦਿੱਲੀ ਹਾਈ ਕੋਰਟ ਵਿਚ ਵਿਚਾਰ ਅਧੀਨ ਹਨ ਪਰ ਸਰਕਾਰ ਇਸ ਸੰਬੰਧ ਵਿੱਚ ਕਾਰਵਾਈ ਕਰਨ ਜਾ ਰਹੀ ਹੈ। ਇਸ ਮਾਮਲੇ ‘ਤੇ ਜਲਦ ਹੀ ਪੰਜਾਬ ਦੇ ਆਮ ਲੋਕਾਂ ਨੂੰ NOC ਤੋਂ ਰਾਹਤ ਮਿਲੇਗੀ।

Exit mobile version