The Khalas Tv Blog Punjab ਨਸ਼ਿਆਂ ਖਿਲਾਫ ਸਰਕਾਰ ਨੇ ਚੁੱਕਿਆ ਵੱਡਾ ਕਦਮ! ਸੁਲਤਾਨਪੁਰ ਲੋਧੀ ਦੇ ਪਿੰਡ ਖੋਲ੍ਹਿਆ ਵੱਡਾ ਕੇਂਦਰ
Punjab

ਨਸ਼ਿਆਂ ਖਿਲਾਫ ਸਰਕਾਰ ਨੇ ਚੁੱਕਿਆ ਵੱਡਾ ਕਦਮ! ਸੁਲਤਾਨਪੁਰ ਲੋਧੀ ਦੇ ਪਿੰਡ ਖੋਲ੍ਹਿਆ ਵੱਡਾ ਕੇਂਦਰ

ਬਿਊਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜੰਗ ਲੜਨ ਲਈ ਪਿੰਡ ਡੱਲਾ (Village Dalla) ਵਿੱਚ ਪਹਿਲਾਂ ਨਸ਼ਾ ਛਡਾਊ ਕੇਂਦਰ ਖੋਲ੍ਹਿਆ ਹੈ। ਡੱਲਾ ਪਿੰਡ ਸੁਲਤਾਨਪੁਰ ਲੋਧੀ (Sultanpur Lodhi) ਵਿੱਚ ਆਉਂਦਾ ਹੈ। ਇਸ ਕੇਂਦਰ ਨੂੰ ਡੱਲਾ ਮੰਡੀ ਦੇ ਸੈਡ ਦੇ ਹੇਠਾਂ ਡੇਢ ਕਰੋੜ ਦੀ ਲਾਗਤ ਦੇ ਨਾਲ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਇਕ ਖੇਡ ਮੈਦਾਨ ਵੀ ਤਿਆਰ ਕੀਤਾ ਹੈ। 

ਇਸ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਹੈ। ਇਸ ਤੋਂ ਇਲਾਵਾਂ ਉਨ੍ਹਾਂ ਦੇ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਦੇ ਹਲਕੇ ਵਿੱਚ ਖੋਲ੍ਹੇ ਕੇਂਦਰ ‘ਤੇ ਧੰਨਵਾਦ ਕਰ ਸ਼ਲਾਘਾ ਵੀ ਕੀਤੀ। ਇਸ ਸਬੰਧੀ ਹਰਚੰਦ ਸਿੰਘ ਬਰਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਹੋਰ ਵੀ ਕੇਂਦਰ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ –  ਪ੍ਰਧਾਨ ਮੰਤਰੀ ਨੇ ਨਵੀਆਂ ਰੇਲ੍ਹਾਂ ਨੂੰ ਦਿਖਾਈ ਝੰਡੀ!

 

Exit mobile version