‘ਦ ਖ਼ਾਲਸ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੱਲ ਹੋਣ ਵਾਲੀ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਅਜਿਹਾ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨੀ ਗਈ ਛੁੱਟੀ ਕਰਕੇ ਕੀਤਾ ਗਿਆ ਹੈ। ਅੱਜ ਇੱਥੇ ਬੋਰਡ ਦੇ ਕੰਟਰੋਲਰ ਜੇ ਆਰ ਮਹਿਰੋਕ ਨੇ ਅਨੁਸਾਰ ਕੱਲ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਕਾਰਨ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਹੁਣ ਇਹ ਪ੍ਰੀਖਿਆ ਕੱਲ ਦੀ ਬਜਾਇ ਅਗਲੇ ਮਹੀਨੇ ਅਪਰੈਲ ਵਿੱਚ ਸਵੇਰੇ 10:30 ਵਜੇ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।
