Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਕੀਤੀ ਮੁਫ਼ਤ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦੇ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਦਿਆਂ ਪਹਿਲੀ ਤੋਂ 12ਵੀਂ ਕਲਾਸ ਤੱਕ ਮੁਫ਼ਤ ਸਿੱਖਿਆ ਦੇਣ ਦਾ ਫੈਸਲਾ ਲਿਆ ਹੈ। ਜਿਸ ਦੌਰਾਨ ਹੁਣ ਕਿਸੇ ਵੀ ਵਿਦਿਆਰਥੀ ਤੋਂ ਫੀਸ ਨਹੀਂ ਵਸੂਲੀ ਜਾਵੇਗੀ।

ਇਸ ਤੋਂ ਪਹਿਲਾਂ ਸਕੂਲਾਂ ਵੱਲੋਂ ਧੜਾ-ਧੜ ਫੀਸਾਂ ਵਸੂਲੀਆਂ ਜਾ ਰਹੀਆਂ ਸਨ। ਜਿਨ੍ਹਾਂ ‘ਤੇ ਹੁਣ ਪੰਜਾਬ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦਾ ਇਹ ਕਦਮ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਸਹਾਇਕ ਹੋਵੇਗਾ।