The Khalas Tv Blog Sports ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
Sports

ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

Punjab government , Fazilka , cash prize, sports news

Punjab sports news-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਫਾਜ਼ਿਲਕਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਵਿਚ ਤਗਮੇ ਜਿਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜੇਤੂ ਖਿਡਾਰੀਆਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਇਹ ਫਾਜ਼ਿਲਕਾ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗਲ ਹੈ। ਉਨ੍ਹਾਂ ਕਿਹਾ ਕਿ 4 ਖਿਡਾਰੀਆਂ ਵਿਚੋਂ 2 ਲੜਕੀਆਂ ਵੀ ਹਨ ਜੋ ਕਿ ਦਰਸ਼ਾਉਂਦੀਆਂ ਹਨ ਕਿ ਲੜਕੀਆਂ ਕਿਸੇ ਖੇਤਰ ਵਿਚ ਲੜਕਿਆਂ ਨਾਲੋਂ ਪਿਛੇ ਨਹੀਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਜਵਾਨ ਵਰਗ ਆਪਣੇ ਕਰੀਅਰ ਪ੍ਰਤੀ ਸੁਚੇਤ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਖੇਡਣ ਵੱਲ ਉਜਾਗਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਨੌਜਵਾਨ ਪੀੜੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਦੀ ਬਜਾਏ ਖੇਡਾਂ ਖੇਡਣ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਸ ਨਾਲ ਸ਼ਰੀਰ ਤਾਂ ਤੰਦਰੁਸਤ ਰਹਿੰਦਾ ਹੈ ਉਥੇ ਨਕਾਰਾਤਮਕ ਵਿਚਾਰਾਂ ਤੋਂ ਵੀ ਬਚਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੜਕੇ ਤਾਂ ਕੀ ਹੁਣ ਤਾਂ ਲੜਕੀਆਂ ਵੀ ਖੇਡਾਂ ਖੇਡਣ ਨੂੰ ਤਰਜੀਹ ਦਿੰਦਿਆਂ ਹਨ ਜੋ ਕਿ ਸਾਡੇ ਸਾਰਿਆਂ ਲਈ ਹੋਰ ਵੀ ਮਾਣ ਵਾਲੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਦੇ ਮੰਨਤਪ੍ਰੀਤ ਸਿੰਘ (ਖੇਡ- ਬਾਸਕਟਬਾਲ 5*5, ਸਿਲਵਰ ਮੈਡਲ) ਨੂੰ 3 ਲੱਖ, ਮੰਨਤਪ੍ਰੀਤ ਸਿੰਘ (ਖੇਡ-ਬਾਸਕਟਬਾਲ, ਬਰਾਂਜ ਮੈਡਲ) ਨੂੰ 2 ਲੱਖ, ਗੁਰਬਾਜ ਸਿੰਘ (ਖੇਡ- ਬਾਸਕਟਬਾਲ 5*5, ਸਿਲਵਰ ਮੈਡਲ) ਨੂੰ 3 ਲੱਖ, ਸਿਮਰਨਜੀਤ ਕੌਰ ਸੰਧੂ (ਖੇਡ- ਆਰਚਰੀ, ਬਰਾਂਜ ਮੈਡਲ) ਨੂੰ 2 ਲੱਖ ਅਤੇ ਪ੍ਰਵੀਨਾ (ਖੇਡ- ਆਰਚਰੀ ਬਰਾਂਜ ਮੈਡਲ) ਨੂੰ 2 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਵੱਲੋਂ ਨਗਦ ਇਨਾਮ ਮਿਲਣ *ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।
Exit mobile version