ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਪੰਜਾਬ ਸਰਕਾਰ ਹਸਪਤਾਲ ਵਿਚ ਦਾਖਲ ਕਰਵਾਉਣ ਲਈ ਯਤਨਸ਼ੀਲ ਜਾਪ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਉਹ 35 ਦਿਨਾਂ ਤੋਂ ਮਰਨ ਵਰਤ ਤੇ ਹਨ। ਅੱਜ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਸਰਹੱਦ ’ਤੇ ਪਹੁੰਚੀ ਅਤੇ ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ-ਪਹਿਲਾਂ ਹਸਪਤਾਲ ਵਿਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ, ਜੇਕਰ ਅਜਿਹਾ ਨਾ ਹੋਇਆ ਤਾਂ ਮੁੱਖ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਵੀ ਬੀਤੇ ਦਿਨ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ ਪਰ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੋਰਚੇ ‘ਤੇ ਹਮਲਾ ਕਰ ਰਹੀ ਹੈ ਅਤੇ ਕਿਸਾਨਾਂ ਦੇ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ – ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੰਗਾਰਾ, ਇਨ੍ਹਾਂ ਥਾਵਾਂ ‘ਤੇ ਜਾਮ ਹੋਈ ਆਵਾਜਾਈ