ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਐਨ.ਐਸ.ਏ (NSA) ਖਿਲਾਫ ਪਟੀਸ਼ਨ ਪਾਈ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ। ਦੋਵਾਂ ਸਰਕਾਰਾਂ ਨੇ ਦਿੱਤੇ ਜਵਾਬ ਵਿੱਚ ਲਗਾਏ ਗਏ ਨਵੇਂ ਐਨ.ਐਸ.ਏ ਨੂੰ ਸਹੀ ਕਰਾਰ ਦਿੱਤਾ ਹੈ।
ਸਰਕਾਰਾਂ ਨੇ ਅਦਾਲਤ ਵਿੱਚ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਦੇ ਗਰਮਖਿਆਲੀਆਂ ਦੇ ਨਾਲ ਸਬੰਧ ਰਹੇ ਹਨ। ਇਸ ਤੋਂ ਇਲਾਵਾ ਕਈ ਖੁਫੀਆਂ ਸੂਚਨਾਵਾਂ ਹਨ, ਜੇਕਰ ਹਾਈਕੋਰਟ ਮੰਗੇ ਤਾਂ ਇਸ ਨੂੰ ਸੀਲਬੰਦ ਲਿਫਾਫੇ ਵਿੱਚ ਸੌਂਪਿਆ ਜਾ ਸਕਦਾ ਹੈ। ਸੁਣਵਾਈ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ਦੀ ਪਟੀਸ਼ਨਾਂ ਤੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਜਵਾਬ ਰਿਕਾਰਡ ਕਰਦੇ ਹੋਏ ਸੁਣਵਾਈ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਹੁਣ 18 ਸਤੰਬਰ ਨੂੰ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਟੀਸ਼ਨ ਤੋਂ ਇਲਾਵਾ ਹੋਰਾਂ ਦੀ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ – ਪੰਜਾਬ ਦੇ ਇਹ ਸ਼ਹਿਰ ਬਣਨਗੇ ਸਮਾਰਟ ਸਿਟੀ! 12 ਸ਼ਹੀਰਾਂ ਨੂੰ ਕੇਂਦਰ ਦੀ ਮਿਲੀ ਮਨਜ਼ੂਰੀ