The Khalas Tv Blog Punjab ਹਾਈਕੋਰਟ ਦੇ ਆਦੇਸ਼ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਚੋਣਾਂ ਕਰਵਾਉਣਾ ਚਾਹੁੰਦੀ ਹੈ ਸਰਕਾਰ
Punjab

ਹਾਈਕੋਰਟ ਦੇ ਆਦੇਸ਼ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਚੋਣਾਂ ਕਰਵਾਉਣਾ ਚਾਹੁੰਦੀ ਹੈ ਸਰਕਾਰ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨਗਰ ਨਿਗਮ ਚੋਣਾਂ ਨੂੰ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਦਾ ਸਰਕਾਰ ਵੱਲੋਂ ਅਧਿਐਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਉਸ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ’ਤੇ ਇਹ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਜਨਵਰੀ ਅਤੇ ਫਰਵਰੀ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ।

ਬਾਕੀ ਦਾ ਫੈਸਲਾ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਸੀ। ਉਸ ‘ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ।

ਇਹ ਵੀ ਪੜ੍ਹੋ – ਅਧਿਆਪਕਾਂ ’ਤੇ ਡਿੱਗੀ ਪਰਾਲੀ ਸਾੜਨ ਦੀ ਗਾਜ਼, SDM ਵੱਲੋਂ ਟੀਚਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

 

Exit mobile version