Punjab

ਸੂਬੇ ਵਿੱਚ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਪ੍ਰੀਖਿਆ ਐਨ ਮੌਕੇ ਹੋਈ ਮੁਲਤਵੀ,ਕੁੱਝ ਪ੍ਰਸ਼ਾਸਨਿਕ ਕਾਰਨਾਂ ਦਾ ਦਿੱਤਾ ਗਿਆ ਹਵਾਲਾ,ਜਲਦ ਕੀਤਾ ਜਾਵੇਗਾ ਨਵੀਂ ਤਰੀਕ ਦਾ ਐਲਾਨ।

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਕਾਰਨਾਂ ਦੀ ਗੱਲ ਕਰੀਏ ਤਾਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਬੋਰਡ ਨੇ ਇਸ ਸੰਬੰਧ ਵਿੱਚ ਕੁੱਝ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਰ ਇਸ ਵਿਚਾਲੇ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਪੇਪਰ ਪਹਿਲਾਂ ਹੀ ਲੀਕ ਹੋ ਗਿਆ ਹੈ । ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਪ੍ਰਸ਼ਨ ਪੱਤਰਾਂ ਦੀ ਇੱਕ ਕਾਪੀ ਬੋਰਡ ਨੂੰ ਮਿਲੀ।

ਪੇਪਰ ਰੱਦ ਕਰਨ ਦੇ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ ਕਿਉਂਕਿ ਉਹਨਾਂ ਕੋਲ ਇਹ ਸ਼ਿਕਾਇਤ ਪਹੁੰਚੀ ਸੀ ਕਿ ਪੇਪਰ ਲੀਕ ਹੋ ਚੁੱਕਾ ਹੈ। ਜਿਸ ਨੂੰ ਦੇਖਦਿਆਂ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਤਰੀਕ ਬਾਰੇ ਸਬੰਧਤ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਅੱਜ ਸ਼ਾਮ ਤੱਕ ਵਿੱਚ ਸੂਚਿਤ ਕੀਤਾ ਜਾਵੇਗਾ। ਹਾਲਾਂਕਿ ਬਾਕੀ ਰਹਿੰਦੇ ਪੇਪਰ ਤੈਅ ਤਰੀਕਾਂ ‘ਤੇ ਹੋਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦੇ ਹੋਏ ਜਾਂਚ ਦੇ ਹੁਕਮ ਦੇ ਦਿੱਤੇ ਹਨ ਤੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਅਧਿਕਾਰੀ ਜਾਂ ਅਧਿਆਪਕਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧ ਵਿੱਚ ਜਲਦੀ ਹੀ ਸਿੱਖਿਆ ਮੰਤਰੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਵੀ ਕਰ ਸਕਦੇ ਹਨ।EB