India International Punjab

ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਦਿੱਤਾ ਭਰੋਸਾ…

The Punjabi girl trapped in Malaysia will return to the village soon, CM Mann assured...

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸਾਸ਼ਨ ਹਰਕਤ ‘ਚ ਆਇਆ। ਨਾਲ ਹੀ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸਾਂਝਾ ਕੀਤਾ ਹੈ। CM ਮਾਨ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਪੰਜਾਬਣ ਦੀ ਪਿੰਡ ਵਾਪਸੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਲੇਸ਼ੀਆ ਤੋਂ ਵਤਨ ਵਾਪਸੀ ਦੀ ਮੰਗ ਕਰਨ ਵਾਲੀ ਪਿੰਡ ਅੜਕਵਾਸ ਜਿਲਾ ਸੰਗਰੂਰ ਦੀ ਕੁੜੀ ਨਾਲ ਭਾਰਤੀ ਅੰਬੈਸੀ ਦਾ ਸੰਪਰਕ ਹੋ ਗਿਆ ਹੈ। ਉਨ੍ਹਾਂ ਲਿਖਿਆ ਕਿ ਕਾਗਜ਼ੀ ਕਾਰਵਾਈ ਤੋਂ ਬਾਅਦ ਜਲਦੀ ਹੀ ਰਾਣੀ ਕੌਰ ਆਪਣੇ ਪਰਿਵਾਰ ਚ ਵਾਪਸ ਆ ਜਾਵੇਗੀ।

ਦੱਸ ਦਈਏ ਕਿ ਗੁਰਵਿੰਦਰ ਕੌਰ ਮਲੇਸ਼ੀਆ ਵਿੱਚ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੋਈ ਹੈ। ਸੈਲੂਨ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਉੱਥੇ ਉਸ ਤੋਂ ਘਰ ਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਕਮਰੇ ਵਿੱਚ ਨਜ਼ਰਬੰਦ ਰੱਖਿਆ ਜਾਂਦਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਮਲੇਸ਼ੀਆ ਤੋਂ ਇੱਕ ਵੀਡੀਓ ਜਾਰੀ ਕੀਤਾ। ਗੁਰਵਿੰਦਰ ਨੇ ਦੱਸਿਆ ਕਿ ਉਹ ਇੱਥੇ ਸੈਲੂਨ ਦਾ ਕੰਮ ਕਰਨ ਲਈ ਆਈ ਸੀ। ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਨੇ ਉਸ ਨੂੰ ਝਾਂਸਾ ਦਿੱਤਾ ਸੀ ਕਿ ਉਸ ਦਾ ਮਲੇਸ਼ੀਆ ਵਿੱਚ ਸੈਲੂਨ ਹੈ ਅਤੇ ਉੱਥੇ ਕੰਮ ’ਤੇ ਲਗਾ ਦਿੱਤਾ ਜਾਵੇਗਾ।

ਹੁਣ ਉਸ ਨੂੰ ਸਮੇਂ ’ਤੇ ਖਾਣਾ ਵੀ ਨਹੀਂ ਮਿਲ ਰਿਹਾ ਤੇ ਘਰ ਵਿੱਚ ਬੰਦ ਕਰਕੇ ਰੱਖਿਆ ਹੋਇਆ ਹੈ। ਪੀੜਤ ਲੜਕੀ ਨੇ ਮੰਗ ਕੀਤੀ ਕਿ ਉਸ ਨੂੰ ਜਲਦੀ ਤੋਂ ਜਲਦੀ ਆਜ਼ਾਦ ਕਰਵਾਇਆ ਜਾਵੇ। ਇੱਥੇ ਉਸ ਦੀ ਜਾਨ ਨੂੰ ਖਤਰਾ ਹੈ। ਗੁਰਵਿੰਦਰ ਕੌਰ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਨੂੰ ਛੇਤੀ ਪੰਜਾਬ ਲਿਆਂਦਾ ਜਾਵੇ। ਪੀੜਤ ਗੁਰਵਿੰਦਰ ਕੌਰ ਦੀ ਭੈਣ ਰਾਣੀ ਕੌਰ ਨੇ ਸਬੰਧਿਤ ਏਜੰਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।