The Khalas Tv Blog Khetibadi ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ
Khetibadi Punjab

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਪੁੱਜਣ ਲੱਗੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਸਾਲ ਸਰਕਾਰ ਕਿਸਾਨਾਂ ਤੋਂ ਹਰ ਦਾਣਾ ਖਰੀਦਣ ਦੀ ਉਮੀਦ ਕਰ ਰਹੀ ਹੈ। ਕਿਸਾਨਾਂ ਦੇ ਪੈਸੇ ਬਿਨਾਂ ਕਿਸੇ ਦੇਰੀ ਦੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਜਾਣਗੇ।

ਸਾਉਣੀ ਦੀ ਫ਼ਸਲ ਯਾਨੀ ਝੋਨੇ ਦੀ 230 ਲੱਖ ਟਨ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਦੇ ਚਲਦਿਆਂ ਕੇਂਦਰੀ ਭੰਡਾਰ ਲਈ ਚਾਵਲ ਦੇਣ ਵਾਸਤੇ 185 ਲੱਖ ਟਨ ਝੋਨੇ ਦੀ ਖ਼ਰੀਦ ਅੱਜ ਤੋਂ ਕਰਨ ਦੇ ਪੂਰੇ ਪ੍ਰਬੰਧ ਕਰ ਲਏ ਹਨ।

ਪੰਜਾਬ ਦੇ ਖੁਰਾਕ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਝੋਨੇ ਦੀ ਖਰੀਦ ਅਤੇ ਪਰਾਲੀ ਸਾੜਨ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਅੱਜ ਤੋਂ ਮੰਡੀਆਂ ਵਿੱਚ ਆਉਣ ਦੀ ਅਪੀਲ ਕਰਦੇ ਹਾਂ। 16 ਜ਼ਿਲ੍ਹਿਆਂ ਵਿੱਚ ਉਤਪਾਦਨ ਸ਼ੁਰੂ ਹੋ ਗਿਆ ਹੈ।

2100 ਤੋਂ ਵੱਧ ਮੰਡੀਆਂ ਅਤੇ ਆਰਜ਼ੀ ਖ਼ਰੀਦ ਕੇਂਦਰਾਂ ਵਿਚ ਬਿਜਲੀ ਪਾਣੀ ਦੇ ਪ੍ਰਬੰਧ, ਸਾਫ਼ ਸਫ਼ਾਈ ਤੋਂ ਇਲਾਵਾ 500 ਬੋਰੀਆ ਵਾਲੀਆਂ 5 ਲੱਖ ਗੰਢਾਂ ਅਤੇ ਹੋਰ ਬਾਰਦਾਨੇ ਦਾ ਇੰਤਜ਼ਾਮ ਵੀ ਕਰ ਲਿਆ ਗਿਆ ਹੈ। ਅਨਾਜ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ 4 ਸਰਕਾਰੀ ਏਜੰਸੀਆਂ ਪਨਸਪ, ਪਨਗਰੇਨ, ਮਾਰਕਫ਼ੈੱਡ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੂੰ 182 ਲੱਖ ਟਨ ਖ਼ਰੀਦ ਲਈ ਮੰਡੀਆ ਦੀ ਅਲਾਟਮੈਟ ਅਤੇ ਵੱਖੋ ਵੱਖ ਟੀਚੇ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਐਫ਼.ਸੀ.ਆਈ. ਨੂੰ ਵੀ ਖ਼ਰੀਦ ਦਾ ਟੀਚਾ ਦੇ ਦਿਤਾ ਹੈ ਜੋ ਮਾਮੂਲੀ 5 ਲੱਖ ਟਨ ਝੋਨਾ ਤਕ ਦਾ ਹੈ। ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਵੀ ਪ੍ਰਬੰਧ ਕੀਤਾ ਹੈ।

 

Exit mobile version