ਬਿਊਰੋ ਰਿਪੋਰਟ – ਕਤਰ (Qatar) ਦੀ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib) ਦੇ ਪਾਵਨ ਸਰੂਪ ਆਪਣੇ ਕੋਲ ਰੱਖੇ ਹੋਏ ਸਨ, ਜਿਨ੍ਹਾਂ ਵਿੱਚੋਂ ਇਕ ਸਰੂਪ ਨੂੰ ਵਾਪਸ ਕਰ ਦਿੱਤਾ ਹੈ ਅਤੇ ਦੂਜਾ ਸਰੂਪ ਜਲਦੀ ਹੀ ਵਾਪਸ ਕਰਨ ਦਾ ਭਰੋਸਾ ਦਿੱਤਾ ਹੈ। ਕਤਰ ਪੁਲਿਸ ਵੱਲੋਂ ਆਪਣੇ ਕੋਲ ਪਾਵਨ ਸਰੂਪ ਰੱਖਣ ਤੇ ਰੱਖਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਰੋਧੀ ਕਰਦੇ ਹੋਏ ਭਾਰਤ ਸਰਕਾਰ ਨੂੰ ਸਰੂਪ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਐਸ.ਜੀ.ਪੀ.ਸੀ ਵੱਲੋਂ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕਰ ਸਰੂਪ ਲਿਆਉਣ ਲਈ ਕਿਹਾ ਸੀ। ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਦਖਲ ਦਿੰਦਿਆਂ ਕਤਰ ਸਰਕਾਰ ਨਾਲ ਗੱਲ ਕਰਕੇ ਇਕ ਪਾਵਨ ਸਰੂਪ ਨੂੰ ਵਾਪਸ ਮੰਗਵਾਇਆ ਹੈ ਅਤੇ ਦੂਜਾ ਸਰੂਪ ਜਲਦੀ ਹੀ ਵਾਪਸ ਕਰਨ ਦਾ ਭੋਰਸਾ ਦਿੱਤਾ ਹੈ। ਦੱਸ ਦੇਈਏ ਕਿ ਪਵਿੱਤਰ ਸਰੂਪ ਪੁਲਿਸ ਥਾਣੇ ਵਿੱਚ ਰੱਖੇ ਹੋਏ ਸਨ। ਕਤਰ ਪੁਲਿਸ ਵੱਲੋਂ ਸਾਲ 2023 ਵਿੱਚ ਇਕ ਸਿੱਖ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸ ਕੋਲੋ ਦੋ ਸਰੂਪ ਬਰਾਮਦ ਕੀਤੇ ਸਨ। ਇਸ ਤੋਂ ਬਾਅਦ ਸਿੱਖ ਨੂੰ ਛੱਡ ਦਿੱਤਾ ਸੀ ਅਤੇ ਦੋਵੇਂ ਸਰੂਪ ਥਾਣੇ ਵਿੱਚ ਪਏ ਹੋਏ ਸਨ।
ਐਸ.ਜੀ.ਪੀ.ਸੀ ਨੇ ਲਿਆ ਸੀ ਨੋਟਿਸ
ਇਸ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਪੁਲਿਸ ਵੱਲੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਪੱਤਰ ਵੀ ਲਿਖੇ ਹਨ। ਜਿਸ ਤੋਂ ਬਾਅਦ ਇਹ ਮਾਮਲਾ ਬੀਤੇ ਦਿਨੀਂ ਬਰਤਾਨੀਆ ਦੀ ਸਿੱਖ ਸੰਸਥਾ ਭਾਈ ਘਨ੍ਹਈਆ ਹਿਊਮੈਨੀਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਆਦੇਸ਼ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ – ਦਲਜੀਤ ਕਲਸੀ ਨੇ ਮੁੜ NSA ਵਧਾਉਣ ਨੂੰ ਦਿੱਤੀ ਚੁਣੌਤੀ! ਅਜਨਾਲਾ ਹਿੰਸਾ ਬਾਰੇ ਦਿੱਤਾ ਵੱਡਾ ਖੁਲਾਸਾ!