ਪੰਜਾਬ ‘ਚ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ(Heavy rain in Punjab) ਨੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ ਪੱਕਣ ਵੱਲ ਵਧ ਰਹੀਆਂ ਫਸਲਾਂ ਨੂੰ ਢੇਰੀ ਕਰ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਖੜ੍ਹੀ ਝੋਨੇ ਦੀ ਫਸਲ ਜ਼ਮੀਨ ਉੱਤੇ ਵਿਛ ਗਈ ਗਈ ਹੈ। ਜਿਸ ਨਾਲ ਝੋਨੇ ਦੇ ਝਾੜ ਵਿੱਚ ਘਟੇਗਾ ਤੇ ਫਸਲ ਦੀ ਕੁਆਲਿਟੀ ਵੀ ਘਟੇਗੀ ਇਸ ਨਾਲ ਜਿੱਥੇ ਖੇਤਾਂ ਵਿੱਚ ਤਿਆਰ ਖੜ੍ਹੀ ਫ਼ਸਲ ਦੀ ਵਾਢੀ ’ਚ ਦੇਰੀ ਹੋਵੇਗੀ
ਪਰਮਲ ਅਤੇ ਹੋਰ ਪੱਕੀ ਹੋਈ ਝੋਨੇ ਦੀ ਫਸਲ ਮੀਂਹ ਕਾਰਨ ਜ਼ਿਆਦਾ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਗੰਨੇ ਦੀ ਫ਼ਸਲ ਵੀ ਵੱਡੀ ਪੱਧਰ ਉੱਤੇ ਪ੍ਰਭਾਵਤ ਹੋ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਵੀ ਮਾਯੂਸ ਹਨ। ਕਿਸਾਨਾਂ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਹੇਠਾਂ ਡਿੱਗਣ ਕਾਰਨ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋ ਜਾਵੇਗੀ।
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ 30 ਫ਼ਸਦੀ ਦੇ ਲਗਭਗ ਗੰਨੇ ਦੀ ਫ਼ਸਲ ਹੇਠ ਡਿੱਗ ਗਈ ਹੈ। ਇਸ ਫ਼ਸਲ ਦੀ ਕਟਾਈ ਅਤੇ ਛਿਲਾਈ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ। ਕਾਹਨੂੰਵਾਨ ਬੇਟ ਖੇਤਰ ਵਿੱਚ ਕਰੀਬ 25 ਫ਼ੀਸਦੀ ਝੋਨੇ ਦੀ ਫ਼ਸਲ ਦਾ ਨੁਕਸਾਨੀ ਗਈ ਹੈ। ਕਿਸਾਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਰਾਜਧਾਨੀ ਚੰਡੀਗੜ੍ਹ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ, ਪਠਾਨਕੋਟ ਤੇ ਮੁਹਾਲੀ ਵਿੱਚ ਭਾਰੀ ਮੀਂਹ ਪਿਆ ਹੈ। ਮੀਂਹ ਕਰਕੇ ਸ਼ਹਿਰਾਂ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਖੇਤਾਂ ਵਿੱਚ ਵੀ ਮੀਂਹ ਭਰ ਗਿਆ ਹੈ।