India Punjab

ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀ ਹੱਟ-ਹੱਟ ਕੇ ਪੈ ਰਹੇ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।  ਜਿੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ 5.6 ਡਿਗਰੀ ਸੈਲਸੀਅਸ ਅਤੇ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਿਮਲਾ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ’ਚ ਠੰਢ ਵਧ ਗਈ ਹੈ। ਇਸਦੇ ਨਾਲ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਗਈਆਂ ਹਨ ਕਿਉਂਕਿ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਗਿਆ ਹੈ ਜਦਕਿ ਕਣਕ ਦਾ ਰੰਗ ਪੀਲਾ ਪੈਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਮੌਸਮ ਸਾਫ਼ ਰਹੇਗਾ ਪਰ ਸੀਤ ਲਹਿਰ ਚੱਲਦੀ ਰਹੇਗੀ।

ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਹਫ਼ਤੇ ਮੌਸਮ ਸਾਫ਼ ਰਹੇਗਾ ਪਰ ਪਹਾੜੀ ਇਲਾਕੇ ’ਚ ਪਈ ਬਰਫ਼ਬਾਰੀ ਕਾਰਨ ਮੈਦਾਨੀ ਇਲਾਕੇ ’ਚ ਸੀਤ ਲਹਿਰਾਂ ਚੱਲਣਗੀਆਂ ਜਿਸ ਕਰਕੇ ਠੰਢ ਹੋਰ ਵਧ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਸੂਬਿਆਂ ’ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ।