India

RBI ਨੇ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ

ਆਰਬੀਆਈ ਵੱਲੋਂ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ‘ਤੇ 1.31 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਦੱਸ ਦੇਈਏ ਕਿ ਆਰਬੀਆਈ ਨੇ ਕੇਵਾਈਸੀ, ਲੋਨ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਆਰਬੀਆਈ ਨੇ 31 ਮਾਰਚ 2022 ਤੱਕ ਪੰਜਾਬ ਨੈਸ਼ਨਲ ਬੈਂਕ ਦੀ ਵਿੱਤੀ ਸਥਿਤੀ ਦਾ ਨਿਰੀਖਣ ਕੀਤਾ ਸੀ। ਇਸ ਸਭ ਨੂੰ ਦੇਖਣ ਅਤੇ ਜਾਚਣ ਪਰਖਣ ਤੋਂ ਬਾਅਦ ਆਰਬੀਆਈ ਵੱਲੋਂ ਬੈਂਕ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਨੋਟਿਸ ‘ਤੇ ਬੈਂਕ ਦੇ ਜਵਾਬ ‘ਤੇ ਵਿਚਾਰ ਕਰਨ ਤੋਂ ਬਾਅਦ RBI ਨੇ ਦੇਖਿਆ ਕਿ PNB ਨੇ ਸਰਕਾਰ ਤੋਂ ਸਬਸਿਡੀ/ਰਿਫੰਡ/ਵਾਪਸੀ ਦੇ ਰੂਪ ਵਿੱਚ ਪ੍ਰਾਪਤ ਹੋਈ ਰਕਮ ਦੇ ਵਿਰੁੱਧ ਦੋ ਰਾਜ ਸਰਕਾਰ ਦੀ ਮਲਕੀਅਤ ਵਾਲੇ ਕਾਰਪੋਰੇਸ਼ਨਾਂ ਨੂੰ ਕਾਰਜਸ਼ੀਲ ਪੂੰਜੀ ਮੰਗ ਕਰਜ਼ੇ ਮਨਜ਼ੂਰ ਕੀਤੇ ਹਨ।

ਇਹ ਵੀ ਪੜ੍ਹੋ –  ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ