ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਹਨ । ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਕੀਤਾ ਗਿਆ “ਆਪ੍ਰੇਸ਼ਨ ਅੰਮ੍ਰਿਤਪਾਲ” ਬਿਨਾਂ ਕਿਸੇ ਹਿੰਸਾ ਦੇ ਪੂਰਾ ਹੋਇਆ ਹੈ। ਇਸ ਨੂੰ ਇੱਕ ਮਹੀਨਾ ਲੱਗਾ ਹੈ। ਟਵੀਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Amritpal Singh गिरफ्तार !!
➡️ CM @BhagwantMann की अगुवाई में चला "Operation Amritpal" हुआ सफल !!
➡️ बिना किसी हिंसा के पूरा हुआ पूरा ऑपरेशन
➡️ एक महीने में किया पूरा नेटवर्क किया गया खत्म
पंजाब के अमन-शांति और भाईचारे के साथ खिलवाड़ नहीं सहेगी @BhagwantMann सरकार pic.twitter.com/QwUkqEFddB
— AAP Punjab (@AAPPunjab) April 23, 2023
ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚਲੀ ਆਮ ਆਦਮੀ ਦੀ ਸਰਕਾਰ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਸੂਬੇ ਦੇ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਨੂੰ ਕਾਇਮ ਰੱਖਣਾ,ਸਾਡੀ ਪਹਿਲ ਹੈ। ਅੱਜ ਇਹ ਗੱਲ ਸਾਬਤ ਹੋ ਗਈ ਹੈ ਕਿ ਲੋੜ ਪੈਣ ਤੇ ਸਖ਼ਤ ਤੋਂ ਸਖ਼ਤ ਕਦਮ ਚੁੱਕ ਸਕਦੀ ਹੈ। ਪੰਜਾਬ ਪੁਲਿਸ ਦੀ ਤਾਰੀਫ ਕਰਦਿਆਂ ਉਹਨਾਂ ਕਿਹਾ ਕਿ ਲਗਾਤਾਰ ਅੰਮ੍ਰਿਤਪਾਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਤੇ ਉਸ ਲਈ ਕੋਈ ਹੋਰ ਰਾਹ ਨਹੀਂ ਛੱਡਿਆ ਗਿਆ। ਪੰਜਾਬ ਪੁਲਿਸ ਨੇ ਬਹੁਤ ਹੀ ਸੂਝ-ਬੂਝ ਨਾਲ ਕੰਮ ਕਰਦੇ ਹੋਏ ਮਿਸ਼ਨ ਫਤਿਹ ਕੀਤਾ ਹੈ। ਕਿਤੇ ਕੋਈ ਵੀ ਹਿੰਸਾ ਨਹੀਂ ਹੋਈ ਹੈ।
पंजाब की “आप” सरकार किसी भी हालत में पंजाब की शांति भंग नहीं होने देगी। लोगों की सुरक्षा हमारे लिए सर्वोपरि है। हमने दिखा दिया कि ज़रूरत पड़ने पर लोगों के लिए हम सख़्त से सख़्त कदम लेने की भी हिम्मत रखते हैं। सब लोग शांति बनाये रखें। pic.twitter.com/GpbpY5em4N
— Sanjay Singh AAP (@SanjayAzadSln) April 23, 2023
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਗੌੜਾ ਆਖਿਰ ਕਿੰਨੇ ਦਿਨ ਭੱਜ ਸਕਦਾ ਹੈ ਕਾਨੂੰਨ ਦੇ ਹੱਥ ਬਹੁਤ ਲੰਬੇ ਹੁੰਦੇ ਨੇ । ਉਨ੍ਹਾਂ ਨੇ ਕਿਹਾ ਕਿ ਦਹਿਸ਼ਤ ਫੈਲਾਉਣ ਵਾਲਿਆਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ । ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਨੂੰ ਲੰਮਾ ਸਮਾਂ ਲੱਗਿਆ, ਥੋੜ੍ਹਾ ਜਲਦੀ ਹੁੰਦਾ ਤਾਂ ਚੰਗਾ ਹੁੰਦਾ।
ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫ਼ਤਾਰੀ ਦੇ ਦਿੱਤੀ ਸੀ। ਇਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਦਿੱਤੀ ਸੀ। ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਆਈਜੀ ਸੁਖਚੈਨ ਸਿੰਘ ਗਿੱਲ ਨੇ ਮੀਡੀਆ ਦੇ ਮੁਤਾਬਕ ਹੁੰਦੇ ਹੋਏ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਵੇਰੇ 6.45 ਵਜੇ ਪਿੰਡ ਰੋਡੇ ਨੂੰ ਚਾਰੇ ਪਾਸੇ ਤੋਂ ਘੇਰਾ ਪਾਕੇ NSA ਤਹਿਤ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।