India Punjab

ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਨੂੰ ਲੈ ਕੇ ‘ਆਪ’ ਦਾ ਪ੍ਰਤੀਕਰਮ ਆਇਆ ਸਾਹਮਣੇ, ਕੇਂਦਰੀ ਮੰਤਰੀ ਨੇ ਦਿੱਤਾ ਇਹ ਬਿਆਨ…

The reaction of 'AAP' came out on this matter which became the subject of discussion, the Union Minister gave this statement...

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਹਨ । ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਕੀਤਾ ਗਿਆ “ਆਪ੍ਰੇਸ਼ਨ ਅੰਮ੍ਰਿਤਪਾਲ” ਬਿਨਾਂ ਕਿਸੇ ਹਿੰਸਾ ਦੇ ਪੂਰਾ ਹੋਇਆ ਹੈ। ਇਸ ਨੂੰ ਇੱਕ ਮਹੀਨਾ ਲੱਗਾ ਹੈ। ਟਵੀਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚਲੀ ਆਮ ਆਦਮੀ ਦੀ ਸਰਕਾਰ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਸੂਬੇ ਦੇ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਨੂੰ ਕਾਇਮ ਰੱਖਣਾ,ਸਾਡੀ ਪਹਿਲ ਹੈ। ਅੱਜ ਇਹ ਗੱਲ ਸਾਬਤ ਹੋ ਗਈ ਹੈ ਕਿ ਲੋੜ ਪੈਣ ਤੇ ਸਖ਼ਤ ਤੋਂ ਸਖ਼ਤ ਕਦਮ ਚੁੱਕ ਸਕਦੀ ਹੈ। ਪੰਜਾਬ ਪੁਲਿਸ ਦੀ ਤਾਰੀਫ ਕਰਦਿਆਂ ਉਹਨਾਂ ਕਿਹਾ ਕਿ ਲਗਾਤਾਰ ਅੰਮ੍ਰਿਤਪਾਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਤੇ ਉਸ ਲਈ ਕੋਈ ਹੋਰ ਰਾਹ ਨਹੀਂ ਛੱਡਿਆ ਗਿਆ। ਪੰਜਾਬ ਪੁਲਿਸ ਨੇ ਬਹੁਤ ਹੀ ਸੂਝ-ਬੂਝ ਨਾਲ ਕੰਮ ਕਰਦੇ ਹੋਏ ਮਿਸ਼ਨ ਫਤਿਹ ਕੀਤਾ ਹੈ। ਕਿਤੇ ਕੋਈ ਵੀ ਹਿੰਸਾ ਨਹੀਂ ਹੋਈ ਹੈ।

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਗੌੜਾ ਆਖਿਰ ਕਿੰਨੇ ਦਿਨ ਭੱਜ ਸਕਦਾ ਹੈ ਕਾਨੂੰਨ ਦੇ ਹੱਥ ਬਹੁਤ ਲੰਬੇ ਹੁੰਦੇ ਨੇ । ਉਨ੍ਹਾਂ ਨੇ ਕਿਹਾ ਕਿ ਦਹਿਸ਼ਤ ਫੈਲਾਉਣ ਵਾਲਿਆਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ । ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਨੂੰ ਲੰਮਾ ਸਮਾਂ ਲੱਗਿਆ, ਥੋੜ੍ਹਾ ਜਲਦੀ ਹੁੰਦਾ ਤਾਂ ਚੰਗਾ ਹੁੰਦਾ।

ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ  ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫ਼ਤਾਰੀ ਦੇ ਦਿੱਤੀ ਸੀ। ਇਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਦਿੱਤੀ ਸੀ। ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਕਿਹਾ  ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ।  ਆਈਜੀ ਸੁਖਚੈਨ ਸਿੰਘ ਗਿੱਲ ਨੇ ਮੀਡੀਆ ਦੇ ਮੁਤਾਬਕ ਹੁੰਦੇ ਹੋਏ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਵੇਰੇ 6.45 ਵਜੇ ਪਿੰਡ ਰੋਡੇ ਨੂੰ ਚਾਰੇ ਪਾਸੇ ਤੋਂ ਘੇਰਾ ਪਾਕੇ NSA ਤਹਿਤ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।