The Khalas Tv Blog Punjab ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਖੁਦਕੁਸ਼ੀ ਦੀ ਘਟਨਾ ਦਾ ਅਸਲ ਸੱਚ
Punjab

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਖੁਦਕੁਸ਼ੀ ਦੀ ਘਟਨਾ ਦਾ ਅਸਲ ਸੱਚ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ(Chandigarh University) ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਜਿੰਨਾਂ ਨੂੰ ਤੁਰੰਤ ਹਸਪਤਲਾ ਦਾਖਲ ਕਰਵਾਇਆ ਗਿਆ।

ਇੱਕ ਵੀਡੀਓ ਦੇ ਵਿੱਚ ਕਥਿਤ ਤੌਰ ‘ਤੇ ਇਕ ਵਾਰਡਨ ਕਥਿਤ ਤੋਰ ‘ਤੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਝਾੜਦੀ ਨਜ਼ਰ ਆ ਰਹੀ ਹੈ। ਉਹ ਪੁੱਛ ਰਹੀ ਹੈ ਕਿ ‘ਉਹ ਕਦੋਂ ਤੋਂ ਵੀਡੀਓ ਬਣਾ ਰਹੀ ਹੈ ਅਤੇ ਕਿਉਂ ਬਣਾ ਰਹੀ ਹੈ ਅਤੇ ਕਿਸ ਦੇ ਕਹਿਣ ‘ਤੇ ਬਣਾਈਆਂ ਤਾਂ ਉਸ ਲੜਕੀ ਨੇ ਦੱਸਿਆ ਕਿ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ।

ਹਾਲਾਂਕਿ ਅਸੀਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦੇ। ਉਸ ਤੋਂ ਬਾਅਦ ਜਿਹੜੀਆਂ ਵੀਡੀਓ ਵਾਇਰਲ ਹੋਈਆਂ ਹਨ ਉਹ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੀਆਂ ਹਨ। ਜਿੰਨਾਂ ਨੇ ਰਾਤ ਨੂੰ ਵੀ ਫਾਰ ਜਸਟਿਸ’ ਦੇ ਨਾਅਰੇ ਲਗਾਉਦਿਆਂ ਰੋਲ ਮੁਜ਼ਾਹਰਾ ਕੀਤਾ। ਸਵੇਰੇ ਜਦੋਂ ਦਾ ਖ਼ਾਲਸ ਟੀਵੀ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਇੱਥੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ(Punjab Women Commission Chairperson Manisha Gulati) ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨੂੰ ਵੀ ਜਾਣਕਾਰੀ ਦਿੱਤੀ।

ਮਨੀਸ਼ਾ ਗੁਲਾਟੀ ਮੁਤਾਬਿਕ ਯੂਨੀਵਰਸਿਟੀ ਦੀ ਕਿਸੇ ਵੀ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਤੇ ਨਾ ਹੀ ਕੋਈ ਕੁੜੀ ਹਸਪਤਾਲ ਦਾਖਲ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਰੋਸ ਪ੍ਰਦਰਸ਼ਨ ਹੋ ਰਿਹਾ ਸੀ  ਤਾਂ ਕੁਝ ਲੜਕੀਆਂ ਬੇਹੋਸ਼ ਹੋਈਆਂ ਜਿਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਬਿਲਕੁਲ ਅਫਵਾਹ ਹੈ ਕਿ ਕਿਸੇ ਕੁੜੀ ਨੇ ਖੁਦਕੁਸ਼ੀ ਕੀਤੀ ਹੈ  ਤੇ ਕਿਹਾ ਕਿ ਇਹਨਾਂ ਅਫਵਾਹਾਂ ਦਾ ਮਕਸਦ ਇਸ ਯੂਨੀਵਰਸਿਟੀ ਨੂੰ ਬਦਨਾਮ ਕਰਨਾ ਹੈ। ਮਨੀਸ਼ਾ ਗੁਲਾਟੀ ਦੇ ਅਨੁਸਾਰ ਯੂਨੀਵਰਸਿਟੀ ‘ਚ ਵਿਦਿਆਰਥੀਆਂ ਵੱਲੋਂ ਕਿਸੇ ਹੋਰ ਮੁੱਦੇ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਅਸੀਂ ਕੁੜੀਆਂ ਦੇ ਨਾਲ ਹਾਂ। ਉਹਨਾਂ ਕਿਹਾ ਕਿ ਜਿਹੜਾ ਵੀ ਕੋਈ ਦੋਸ਼ੀ ਹੋਵੇਗਾ, ਉਸਦੇ ਖਿਲਾਫ ਕਾਰਵਾਈ ਹੋਵੇਗੀ।

ਐਸਐਸਪੀ ਵਿਵੇਕ ਸੋਨੀ(SSP Vivek Soni) ਵੀ ਮੌਕੇ ‘ਤੇ ਪਹੁੰਚੇ , ਉਨ੍ਹਾਂ ਨੇ ਵੀ ਵੱਲੋਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਖੰਡਨ ਕੀਤ ਹੈ। ਐਸਐਸਪੀ ਵਿਵੇਕ ਸੋਨੀ ਨੇ ਕਿਹਾ ਕਿ ਇਹ ਇੱਕ ਵਿਦਿਆਰਥਣ ਦੁਆਰਾ ਸ਼ੂਟ ਕੀਤੇ ਗਏ ਇੱਕ ਵੀਡੀਓ ਦਾ ਮਾਮਲਾ ਹੈ ਅਤੇ ਇਸਨੂੰ ਪ੍ਰਸਾਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਕਿਸੇ ਮੌਤ ਦੀ ਖ਼ਬਰ ਨਹੀਂ ਹੈ। ਮੈਡੀਕਲ ਰਿਕਾਰਡ ਅਨੁਸਾਰ ਆਤਮ ਹੱਤਿਆ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ।

ਦੂਜੇ ਬੰਨੇ ਵਿਦਿਆਰਥੀ ਜਥੇਬੰਦੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥੀਆਂ ‘ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸਦੀ ਸ਼ਿਕਾਇਤ ਕਾਲਜ ਮੈਨੇਜਮੈਂਟ ਨੂੰ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਸ਼ਨੀਵਾਰ ਦੇਰ ਰਾਤ ਚੰਡੀਗੜ੍ਹ ਯੂਨੀਵਰਸਿਟੀ ਦਾ ਘਿਰਾਓ ਕੀਤਾ ਅਤੇ ‘ਵੀ ਫਾਰ ਜਸਟਿਸ’ ਦੇ ਨਾਅਰੇ ਵੀ ਲਗਾਏ|

ਇੱਕ ਜਾਣਕਾਰੀ ਮੁਤਾਬਿਕ ਯੂਨੀਵਰਸਿਟੀ ਨੇੜੇ ਪੀਜੀ ਚਲਾਉਣ ਵਾਲੇ ਇੱਕ ਪਰਿਵਾਰ ਨੇ ਨਾਮ ਨਾ ਦੱਸਣ ਦੀ ਸ਼ਰਤ ‘ਤੇ ਦੱਸਿਆ ਕਿ ਬੀਤੀ ਰਾਤ ਇਸ ਘਟਨਾਕ੍ਰਮ ਤੋਂ ਬਾਅਦ ਜੋ ਵੀ ਕੁੜੀਆਂ ਹੋਸਟਲਾਂ ‘ਚ ਰਹਿੰਦੀਆਂ ਸਨ ਉਨ੍ਹਾਂ ਦੇ ਮਾਪਿਆਂ ਨੇ ਆਪੋ ਆਪਣੀਆਂ ਲੜਕੀਆਂ ਨੂੰ ਰਾਤੋ ਰਾਤ ਆਪਣੀਆਂ ਘਰ ਲੈ ਗਏ ਹਨ।

ਦੱਸ ਦਈਏ ਕਿ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਵੱਲੋਂ ਵਿਦਿਆਰਥਣਾਂ ਦੀਆਂ ਨਹਾਉਂਦੇ ਸਮੇਂ ਦੀਆਂ ਕਥਿਤ ਤੌਰ ‘ਤੇ ਅਸ਼ਲੀਲ ਵੀਡੀਓ ਵਾਇਰਲ ਬਣਾਈਆਂ ਗਈਆਂ ਸਨ। ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਦੋਂ ਇਹ ਗੱਲ ਸਾਹਮਣੇ ਆਈ ਤਾਂ 8 ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਤੋਂ ਕਈ ਵਿਦਿਆਰਥਣਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

 

 

Exit mobile version