The Khalas Tv Blog Punjab ਅਕਾਲੀ ਦਲ ਦੇ ਬਾਗੀ ਧੜੇ ਨੇ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ! ਕੀਤੀ ਵੱਡੀ ਮੰਗ
Punjab

ਅਕਾਲੀ ਦਲ ਦੇ ਬਾਗੀ ਧੜੇ ਨੇ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ! ਕੀਤੀ ਵੱਡੀ ਮੰਗ

ਬਿਉਰੋ ਰਿਪੋਰਟ – 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਅਗਵਾਈ ਵਿੱਚ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਗ਼ੀ ਧੜੇ ਦੀ ਮੁਆਫ਼ੀ ਵਾਲੀ ਅਪੀਲ ’ਤੇ ਫੈਸਲਾ ਆ ਸਕਦਾ ਹੈ। ਇਸ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਬਾਗ਼ੀ ਧੜੇ ਨਾਲ ਜੁੜੇ ਪੰਜ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇੱਕ ਧਰਮ ਪ੍ਰਚਾਰ ਕਮੇਟੀ ਮੈਂਬਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਰਨੈਲ ਸਿੰਘ ਭੁੱਲੇਵਾਲ ਰਾਠਾਂ, ਬੀਬੀ ਪਰਮਜੀਤ ਕੌਰ ਲਾਡਰਾਂ, ਨਿਰਮੈਲ ਸਿੰਘ ਜੌਹਲਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਜਥੇਦਾਰ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਪਿਛਲੇ ਸਮੇਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦਿਵਾਉਣ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿਵਾਉਣ ਸਮੇਤ ਹੋਰ ਮਾਮਲਿਆਂ ਲਈ ਸੁਖਬੀਰ ਸਿੰਘ ਬਾਦਲ ਹੀ ਜਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਲਾਂਭੇ ਕੀਤਾ ਜਾਵੇ। ਸਾਫ ਹੈ ਕਿ ਬਾਗ਼ੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਮੀਟਿੰਗ ਤੋਂ ਪਹਿਲਾਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   ਜੀਂਦ ‘ਚ ਸਕੂਲੀ ਬੱਚਿਆਂ ਦੀ ਵੈਨ ਹੋਈ ਹਾਦਸਾਗ੍ਰਸਤ!

 

Exit mobile version