The Khalas Tv Blog Punjab ਆਪ ਦੀ ਜਿੱਤ ਤੋਂ ਬਾਅਦ ਵਿਰੋਧੀ ਧਿਰ ਨੇ ਸਵੀਕਾਰ ਕੀਤੀ ਹਾਰ,ਆਪ ਨੂੰ ਦਿੱਤੀ ਵਧਾਈ
Punjab

ਆਪ ਦੀ ਜਿੱਤ ਤੋਂ ਬਾਅਦ ਵਿਰੋਧੀ ਧਿਰ ਨੇ ਸਵੀਕਾਰ ਕੀਤੀ ਹਾਰ,ਆਪ ਨੂੰ ਦਿੱਤੀ ਵਧਾਈ

ਜਲੰਧਰ : ਪੰਜਾਬ ਵਿੱਚ ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਆ ਚੁੱਕੇ ਹਨ ਤੇ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਹ ਸੀਟ ਜਿੱਤ ਲਈ ਹੈ। ਜ਼ਿਕਰਯੋਗ ਹੈ ਕਿ ਰਿੰਕੂ ਪਹਿਲਾਂ ਇਸ ਇਲਾਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।ਇਸ ਜਿੱਤ ਤੋਂ ਬਾਅਦ ਵਿਰੋਧੀ ਧਿਰ ਆਗੂਆਂ ਨੇ ਵੀ ਹਾਰ ਨੂੰ ਸਵੀਕਾਰ ਕੀਤਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਬੜਿੰਗ ਨੇ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਉਹ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਨ। ਉਹਨਾਂ ਕਾਂਗਰਸ ਪਾਰਟੀ ਲੀਡਰਸੀਪ,ਵਰਕਰਾਂ, ਵਲੰਟੀਅਰਾਂ, ਸਮਰਥਕਾਂ ਦਾ ਉਹਨਾਂ ਦੁਆਰਾ ਕੀਤੀ ਸਖ਼ਤ ਮਿਹਨਤ ਅਤੇ ਯਤਨਾਂ ਲਈ ਧੰਨਵਾਦ ਕੀਤਾ ਹੈ ਤੇ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਵੀ ਦਿੱਤੀ ਹੈ।

ਇਸ ਤੋਂ ਇਲਾਵਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਆਏ ਹੋਏ ਚੋਣ ਨਤੀਜਿਆਂ ਬਾਰੇ ਪ੍ਰਤੀਕ੍ਰਿਆ ਦਿੱਤੀ ਹੈ।ਉਹਨਾਂ ਲਿਖਿਆ ਹੈ ਕਿ ਕਰਨਾਟਕ ਚੋਣਾਂ ਦਾ ਨਤੀਜਾ ਰਾਜ ਵਿੱਚ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਦੀ ਰਾਜਨੀਤੀ ਅਤੇ ਜਮਹੂਰੀਅਤ ਦੀ ਆੜ ਵਿੱਚ ਕੇਂਦਰ ਸਰਕਾਰ ਦੇ ਤਾਨਾਸ਼ਾਹ ਕੰਮਕਾਜ ਦੇ ਖਿਲਾਫ ਇੱਕ ਫੈਸਲਾ ਹਨ। ਰਾਹੁਲ ਗਾਂਧੀ ਦੀ ਅਯੋਗਤਾ ਅਤੇ “40% ਸਰਕਾਰ” ਕਰਨਾਟਕ ਕਾਂਗਰਸ ਦੀ ਜਿੱਤ ਲਈ ਪ੍ਰੇਰਕ ਕਾਰਕ ਹਨ।

ਸਿੱਧੂ ਨੇ ਪਾਰਟੀ ਲੀਡਰਾਂ ਰਾਹੁਲ ਗਾਂਧੀ, ਖੜਗੇ,ਪ੍ਰਿਅੰਕਾ ਗਾਂਧੀ ਸਣੇ ਹੋਰ ਆਗੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਇਹਨਾਂ ਦੀ ਅਗਵਾਈ ਵਿੱਚ ਸਾਡੇ ਨੇਤਾਵਾਂ ਦਾ ਇੱਕ ਸਮੂਹਿਕ ਯਤਨਾਂ ਕਾਰਨ ਇਹ ਵੱਡੀ ਜਿੱਤ ਹਾਸਲ ਹੋਈ ਹੈ।ਸਿੱਧੂ ਲਿਖਦੇ ਹਨ ਕੋਈ ਵੀ ਇੱਕ ਸਿੰਫਨੀ ਨੂੰ ਸੀਟੀ ਨਹੀਂ ਵਜਾ ਸਕਦਾ, ਇਸਨੂੰ ਚਲਾਉਣ ਲਈ ਇੱਕ ਆਰਕੈਸਟਰਾ ਦੀ ਲੋੜ ਹੁੰਦੀ ਹੈ।ਜਦੋਂ ਕਿ ਪੰਜਾਬ ਵਿੱਚ ਆਏ ਚੋਣ ਨਤੀਜਿਆਂ ਨੂੰ ਸਿੱਧੂ ਨੇ ਇੱਕ “ਪੁਲਿਸ ਐਕਸ਼ਨ” ਦੱਸਿਆ ਹੈ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ ਤੇ ਇਸ ਨੂੰ ‘ਆਪ’ ਦੀ ਲੋਕ ਸਭਾ ‘ਚ ਵਾਪਸੀ ਦੱਸਿਆ ਹੈ।ਉਹਨਾਂ ਪਾਰਟੀ ਲੀਡਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਉਪ ਚੋਣ ਜਿੱਤਣ ‘ਤੇ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਅੱਜ ਦੀ ਜਿੱਤ ਆਪ ਦੇ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।

ਆਪਣੇ ਇੱਕ ਹੋਰ ਟਵੀਟ ਵਿੱਚ ਉਹਨਾਂ ਜਲੰਧਰ ਨੂੰ ਆਪਣਾ ਨਾਨਕਾ ਦੱਸਦੇ ਹੋਏ ਖੁਸ਼ੀ ਜ਼ਾਹਿਰ ਕੀਤੀ ਹੈ ਕਿ ਜਲੰਧਰ ਵਾਲਿਆਂ ਨੇ ਉਹਨਾਂ ਲਈ ਇਸ ਦਿਨ ਨੂੰ ਹੋਰ ਯਾਦਗਾਰ ਬਣਾ ਦਿੱਤਾ ਹੈ।

ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਾਰਟੀ ਦੀ ਹਾਰ ‘ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਅਸੀਂ ਜਲੰਧਰ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਆਪਣੇ ਟਵੀਟ ਵਿੱਚ ਉਹਨਾਂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੀ ਇੱਕਜੁੱਟ ਹੋ ਕੇ ਚੋਣ ਲੜਨ ਲਈ ਧੰਨਵਾਦ ਕੀਤਾ ਹੈ ਤੇ ਆਪ ਉਮੀਦਵਾਰ  ਸੁਸ਼ੀਲ ਰਿੰਕੂ ਨੂੰ ਜਿੱਤ ‘ਤੇ ਵਧਾਈ ਦਿੱਤੀ ਹੈ। ਬਾਜਵਾ ਨੇ ਉਮੀਦ ਵੀ ਜ਼ਾਹਿਰ ਕੀਤੀ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤੀ ਨਾਲ ਵਾਪਸੀ ਕਰੇਗੀ।

 

ਬਾਜਵਾ ਨੇ ਇੱਕ ਹੋਰ ਟਵੀਟ ਵਿੱਚ ਕਾਂਗਰਸ ਪਾਰਟੀ ਦੀ ਕਰਨਾਟਕ ਵਿੱਚ ਹੋਈ ਜਿੱਤ ਤੇ ਖੁਸ਼ੀ ਜ਼ਾਹਿਰ ਕੀਤੀ ਹੈ ਤੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਣੇ ਹੋਰ ਵੱਡੇ ਪਾਰਟੀ ਲੀਡਰਾਂ ਨੂੰ ਵਧਾਈ ਦਿੱਤੀ ਹੈ।ਉਹਨਾਂ ਆਪਣੇ ਟਵੀਟ ‘ਚ ਲਿਖਿਆ ਹੈ ਕਿ ਕਰਨਾਟਕ ਚੋਣਾਂ ਵਿੱਚ ਸ਼ਾਨਦਾਰ ਜਿੱਤ ਨੂੰ ਪੂਰੇ ਭਾਰਤ ਵਿੱਚ ਦੁਹਰਾਉਣ ਦੀ ਲੋੜ ਹੈ। ਸਾਲ ਦੇ ਅੰਤ ਤੱਕ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਲੋਕ ਸਭਾ ਚੋਣਾਂ ਲਈ ਸਥਾਨਕ ਮੁੱਦਿਆਂ ‘ਤੇ ਆਧਾਰਿਤ ਇਕਜੁੱਟ ਮੁਹਿੰਮ ਚਲਾਉਣਾ ਸਮੇਂ ਦੀ ਲੋੜ ਹੈ।

ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਆਪ ਦੀ ਜਿੱਤ ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਉਹਨਾਂ ਇਸ ਜਿੱਤ ਨੂੰ ਕਾਂਗਰਸ ਦੇ ਗੜ੍ਹ ਜਲੰਧਰ ਵਿੱਚ ਆਪ ਦੀ ਸਨਸਨੀਖੇਜ਼ ਜਿੱਤ ਦੱਸਿਆ ਹੈ ਤੇ ਕਿਹਾ ਹੈ ਕਿ ਇਹ ਪੰਜਾਬੀਆਂ ਦਾ ਸਾਰਿਆਂ ਲਈ ਰਾਸ਼ਟਰੀ ਸੰਦੇਸ਼ ਹੈ, ਜਿਸ ਨਾਲ ਉਹਨਾਂ ਦੱਸਿਆ ਹੈ ਕਿ ਉਹ ਅਰਵਿੰਦ ਕੇਜਰੀਵਾਲ ਨਾਲ ਮਜ਼ਬੂਤੀ ਨਾਲ ਖੜੇ ਹਨ।ਉਹਨਾਂ ਇਹ ਵੀ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲਾਗੂ ਕੀਤੇ ਜਾ ਰਹੇ ਕੇਜਰੀਵਾਲ ਮਾਡਲ ਨੂੰ ਵੱਡੀ ਵੋਟ ਦੇ ਰੂਪ ਵਿੱਚ ਲੋਕਾਂ ਦੀ ਮਨਜ਼ੂਰੀ ਮਿਲੀ ਹੈ।

 

ਆਪ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਆਪ ਦੀ ਜਿੱਤ ਤੇ ਜ਼ਾਹਿਰ ਕੀਤੀ ਹੈ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਸਾਡੀ ਪਾਰਟੀ ਨੂੰ ਜਲੰਧਰ ਤੋਂ ਵੱਡੀ ਜਿੱਤ ਪ੍ਰਾਪਤ ਹੋਈ ਹੈ। ਲੋਕਾਂ ਨੇ ਸਰਕਾਰ ਦੇ ਕੰਮਾਂ ‘ਤੇ ਮੋਹਰ ਲਗਾਈ ਹੈ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਦੀਆਂ ਨੀਤੀਆਂ ਨੂੰ ਵੀ ਸਮਝਿਆ।ਉਹਨਾਂ ਸੁਸ਼ੀਲ ਰਿੰਕੂ ਦੀ ਜਿੱਤ ਨੂੰ ਲੋਕਾਂ ਦੀ ਜਿੱਤ ਕਿਹਾ ਹੈ ਤੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪ ਦੀ ਜਿੱਤ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਆਪ ਹੁਣ 2024 ਲਈ ਤਿਆਰ ਹੈ।

ਜਲੰਧਰ ਜ਼ਿਮਨੀ ਚੋਣਾਂ ਦੀ ਨਤੀਜਾ ਆ ਗਿਆ ਹੈ। ਕਾਂਗਰਸ ਦੇ ਗੜ੍ਹ ਕਹੇ ਜਾਣ ਵਾਲੇ ਜਲੰਧਰ ਵਿੱਚ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਛਲੇ ਇੱਕ ਤੋਂ ਕੀਤੇ ਗਏ ਕੰਮਾਂ ਮਨੂੰ ਦੇਖਦਿਆਂ ਹੀ ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਪਿਛਲੇ ਇੱਕ ਸਾਲ ਵਿੱਚ ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਜਲੰਧਰ ਦੇ ਲੋਕਾਂ ਦੀ ਧੰਨਵਾਦ ਕਰਦੇ ਹਾਂ। ਬਾਦਲ ਨੇ ਕਿਹਾ ਕਿ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ।  ਉਨ੍ਹਾਂ ਨੇ ਕਿਹਾ ਕਿ ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਵਧਾਈ ਵੀ ਦਿੱਤੀ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੁਬਾਰਕ ਦਿੱਤੀ। ਇੱਕ ਟਵੀਟ ਕਰਦਿਆਂ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ‘ਤੇ ਮੋਹਰ ਲਗਾਈ।ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲੋਕਾਂ ਦੀ ਜਿੱਤ ਹੈ। ਉਨਾਂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਤੱਕ ਆਰਾਮ ਨਾਲ ਨਹੀਂ ਬੈਠੇਗੀ। ਉਨਾਂ ਨੇ ਵੋਟਰਾਂ ਅਤੇ ਆਪਣੀ ਸਾਰੀ ਟੀਮ ਨੂੰ ਵਧਾਈ ਵੀ ਦਿੱਤੀ।

Exit mobile version