Punjab

ਸੋਮਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਕੂਲਾਂ ਦਾ ਸਮਾਂ ਬਦਲਿਆ…

The schools of Punjab will open from Monday, the orders issued by the education department, the timings of the schools have changed

ਚੰਡੀਗੜ੍ਹ :  ਸੂਬੇ ਵਿੱਚ ਠੰਢ ਅਤੇ ਧੁੰਦ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਕੂਲ ਸੋਮਵਾਰ ਤੋਂ ਖੁੱਲ੍ਹਣਗੇ। ਹਾਲਾਂਕਿ ਸਕੂਲ ਸ਼ੁਰੂ ਹੋਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਇਹ ਸਮਾਂ 14 ਜਨਵਰੀ ਤੱਕ ਤੈਅ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਯਾਦ ਰਹੇ, ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਸਨ।