Punjab

ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

The second batch of principals will be sent to Singapore Education Minister Harjot Bains informed

‘ਦ ਖ਼ਾਲਸ ਬਿਊਰੋ : 4 ਮਾਰਚ ਨੂੰ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ ਹੋਵੇਗਾ। ਪੰਜਾਬ ਦੇ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਕੀਤਾ ਹੈ ਕਿ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਅਨੁਸਾਰ ਭਗਵੰਤ ਮਾਨ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਗਏ ਸਨ। ਜਿਸ ਤੋਂ ਲੈ ਕੇ ਸੀਐਮ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਵਿਵਾਦ ਚਲ ਰਿਹਾ ਹੈ। ਗਵਰਨਰ ਨੇ ਸੀਐਮ ਨੂੰ ਪੁਛਿਆ ਸੀ ਕਿ ਤੁਸੀ ਕਿਸ ਦੀ ਮਨਜ਼ੂਰੀ ਨਾਲ ਪ੍ਰਿੰਸੀਪਲਾਂ ਨੂੰ ਵਿਦੇਸ਼ ਵਿੱਚ ਟ੍ਰੇਨਿੰਗ ਲਈ ਭੇਜਿਆ । ਜਿਸ ਦਾ ਹਾਲੇ ਤੱਕ ਪੰਜਾਬ ਸਰਕਾਰ ਨੇ ਜਵਾਬ ਨਹੀਂ ਭੇਜਿਆ ਹੈ।

ਇਸ ਦੌਰਾਨ ਦੂਜਾ ਬੈਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸੂਬੇ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਹੀ ‘ਆਪ’ ਨੇ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਅਧਿਆਪਕ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜ੍ਹਨਗੇ ਸਗੋਂ ਟਰੇਨਿੰਗ ਲਈ ਵਿਦੇਸ਼ ਜਾਣਗੇ।