The Khalas Tv Blog India ਸੰਸਦ ਦੇ ਬਜਟ ਦੇ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ
India

ਸੰਸਦ ਦੇ ਬਜਟ ਦੇ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ

‘ਦ ਖ਼ਾਲਸ ਬਿਊਰੋ : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਰਿਹਾ ਹੈ। ਕੋਰੋਨਾ ਵਾਇਰਸ ਦੇ ਘੱਟ ਰਹੇ ਮਾਮਲਿਆਂ ਦਰਮਿਆਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਆਮ ਸਮੇਂ ‘ਤੇ ਚੱਲੇਗੀ। ਸਮਝਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਇਸ ਸੈਸ਼ਨ ‘ਚ ਬੇਰੁਜ਼ਗਾਰੀ, ਪੀਐੱਫ ਦੀ ਵਿਆਜ ਦਰ ‘ਚ ਕਟੌਤੀ ਅਤੇ ਯੂਕਰੇਨ ‘ਚ ਫਸੇ ਭਾਰਤੀਆਂ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।

ਜਾਣਕਾਰੀ ਮੁਤਾਬਕ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਦਨ ਵਿੱਚ 2022-23 ਲਈ ਜੰਮੂ-ਕਸ਼ਮੀਰ ਦਾ ਬਜਟ ਪੇਸ਼ ਕਰੇਗੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ, “ਵਿੱਤ ਮੰਤਰੀ ਅੱਜ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਲਈ 2022-23 ਦੀ ਮਿਆਦ ਲਈ ਖਰਚ ਅਤੇ ਆਮਦਨ ਦਾ ਵੇਰਵਾ ਪੇਸ਼ ਕਰਨਗੇ।” ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ, ਸੰਸਦ ਮੈਂਬਰਾਂ ਦੇ ਬੈਠਣ ਦੀ ਵਿਵਸਥਾ ਵੀ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਨੂੰ ਸ਼ੁਰੂ ਹੋਇਆ ਜਦੋਂ ਰਾਸ਼ਟਰਪਤੀ ਨੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਬਜਟ ਪੇਸ਼ ਕੀਤਾ ਸੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 11 ਫਰਵਰੀ ਨੂੰ ਖਤਮ ਹੋ ਗਿਆ ਸੀ। ਬਜਟ ਸੈਸ਼ਨ ਦਾ ਦੂਜਾ ਅਤੇ ਆਖਰੀ ਪੜਾਅ 8 ਅਪ੍ਰੈਲ ਨੂੰ ਖਤਮ ਹੋਵੇਗਾ।

Exit mobile version