Punjab

ਪੰਜਾਬ ਭਰ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹੋਈ ਸਨਮਾਨਤ

‘ਦ ਖਾਲਸ ਬਿਊਰੋ:ਬਾਰਵੀਂ ਕਲਾਸ ਦੇ ਨਤੀਜਿਆਂ ਵਿੱਚ ਹਮੇਸ਼ਾ ਵਾਂਗ ਇਸ ਵਾਰ ਵੀ ਕੁੜੀਆਂ ਨੇ ਬਾਜੀ ਮਾਰੀ ਹੈ ਤੇ ਇਸ ਵਾਰ ਵੀ ਪਹਿਲੇ ਤਿੰਨ ਥਾਵਾਂ ‘ਤੇ ਕੁੜੀਆਂ ਨੇ ਕਬਜਾ ਕੀਤਾ ਹੈ।ਮਾਨਸਾ ਜਿਲ੍ਹੇ ਨਾਲ ਸਬੰਧ ਰੱਖਣ ਵਾਲੀ ਅਰਸ਼ਪ੍ਰੀਤ ਕੌਰ ਬੱਛੂਆਣਾ ਨੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕਰ ਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।ਅਰਸ਼ਪ੍ਰੀਤ ਕੌਰ ਦੀ ਇਸ ਸਫਲਤਾ ‘ਤੇ ਜ਼ਿਲ੍ਹੇ ਭਰ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਖੁਸ਼ੀ ਦੇ ਮੌਕੇ ‘ਤੇ ਅਰਸ਼ਪ੍ਰੀਤ ਨੂੰ ਸਕੂਲ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ ਤੇ ਅਧਿਆਪਕਾਂ,ਰਿਸ਼ਤੇਦਾਰਾਂ ਵੱਲੋਂ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ।ਅਰਸ਼ਪ੍ਰੀਤ ਦੀ ਇਸ ਪ੍ਰਾਪਤੀ ‘ਤੇ ਜਿਥੇ ਸਕੂਲ ਸਟਾਫ ਅਤੇ ਮਾਪੇ ਮਾਣ ਕਰ ਰਹੇ ਹਨ, ਉਥੇ ਹੀ ਪਿੰਡ ਵਿੱਚ ਖੁਸ਼ੀ ਦਾ ਮਾਹੋਲ ਹੈ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਅਰਸ਼ਪ੍ਰੀਤ ਕੌਰ ਨੇ ਆਪਣੀ ਇਸ ਉਪਲਬਧੀ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਸ ਦੇ ਇਸ ਨਤੀਜੇ ਪਿੱਛੇ ਜਿੱਥੇ ਉਨ੍ਹਾਂ ਦੇ ਮਾਪਿਆਂ ਦਾ ਵੱਡਾ ਯੋਗਦਾਨ ਹੈ,ਉਥੇ ਸਕੂਲ ਸਟਾਫ ਵੱਲੋਂ ਵੀ ਉਸ ਨੂੰ ਸਖਤ ਮਿਹਨਤ ਕਰਵਾਈ ਗਈ ਜਿਸ ਦਾ ਅੱਜ ਨਤੀਜਾ ਸਾਹਮਣੇ ਹੈ।ਅਰਸ਼ਪ੍ਰੀਤ ਨੇ ਦੱਸਿਆ ਕਿ ਉਸਦੇ ਪਿਤਾ ਖੇਤੀ ਕਰਦੇ ਹਨ ਅਤੇ ਉਸ ਨੇ ਦਿਨ ਰਾਤ ਮਿਹਨਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।