Punjab

ਲੋਕ ਸਭਾ ਜ਼ਿਮਨੀ ਚੋਣ ਸਬੰਧੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਕੀਤੀ ਮੀਟਿੰਗ

The senior leadership of Congress held a meeting regarding the Lok Sabha by-election

ਜਲੰਧਰ : ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬੀਤੀ ਸ਼ਾਮ ਜਲੰਧਰ ‘ਚ ਮੀਟਿੰਗ ਕੀਤੀ, ਜਿਸ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਰਾਣਾ ਗੁਰਜੀਤ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਇਸ ਦੌਰਾਨ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਰਣਨੀਤੀ ਤਿਆਰ ਕੀਤੀ ਗਈ।

ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਕਾਰੀ ਦਫ਼ਤਰ ਕਿਸੇ ਵੀ ਸਮੇਂ ਖੁੱਲ੍ਹੇ ਰੱਖ ਸਕਦੇ ਹਨ, ਜੇਕਰ ਉਹ ਚਾਹੁਣ ਤਾਂ ਰਾਤ ਨੂੰ ਵੀ ਦਫ਼ਤਰ ਖੋਲ੍ਹ ਸਕਦੇ ਹਨ, ਕਿਉਂਕਿ ਜੋ ਸਥਿਤੀ ਬਣੀ ਹੋਈ ਹੈ, ਉਹ ਨਹੀਂ ਕਰ ਸਕਦੇ | ਉਹਨਾਂ ਸਰਕਾਰ ਨੂੰ ਆਖਿਆ ਕਿ ਆਪਣੀਆਂ ਅਸਫਲਤਾਵਾਂ ਨੂੰ ਸਵੀਕਾਰ ਕਰੋ। ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ ਅਤੇ ਅਜਿਹੀ ਮਾੜੀ ਹਾਲਤ ਕਿਸੇ ਸਰਕਾਰ ਦੇ ਸਮੇਂ ਵਿੱਚ ਨਹੀਂ ਦੇਖੀ ਗਈ।

ਉਨ੍ਹਾਂ ਨੇ ਕਿਹਾ ਕਿ  ਅੰਮ੍ਰਿਤਪਾਲ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਰਿਹਾ ਹਾਂ ਕਿ ਇਹ ਇੱਕ ਕਹਾਣੀ ਹੈ ਅਤੇ ਇਹ ਪੂਰੀ ਤਰ੍ਹਾਂ ਸਕ੍ਰਿਪਟਡ ਹੈ। ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਬਾਰੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਖਤਮ ਹੋ ਚੁੱਕਾ ਹੈ ਅਤੇ ਲੋਕ ਉਨ੍ਹਾਂ ਦੇ ਆਗੂਆਂ ਨੂੰ ਵੀ ਪਸੰਦ ਨਹੀਂ ਕਰਦੇ। ਅਕਾਲੀ ਦਲ ਦੇ ਖ਼ਤਮ ਹੋਣ ਦਾ ਸਭ ਤੋਂ ਵੱਡਾ ਕਾਰਨ ਉਨ੍ਹਾਂ ਦੇ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਹਨ।

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਨਵਜੋਤ ਸਿੰਘ ਸਿੱਧੂ ਜੋ ਹੁਣੇ ਜੇਲ੍ਹ ਤੋਂ ਬਾਹਰ ਆਏ ਹਨ, ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦੇਣ ਦੇ  ਦਿੱਤੇ ਬਿਆਨ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜਾਣਦਾ ਹੈ ਕਿ ਕਦੋਂ ਕੀ ਕਰਨਾ ਹੈ।