The Khalas Tv Blog Punjab ਪੰਜਾਬ ‘ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ! ਹੁਣ ਲੁਧਿਆਣਾ ਦੇ ਇਸ ਇਲਾਕੇ ‘ਚ ਹੋਈ ਬੇਅਦਬੀ
Punjab

ਪੰਜਾਬ ‘ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ! ਹੁਣ ਲੁਧਿਆਣਾ ਦੇ ਇਸ ਇਲਾਕੇ ‘ਚ ਹੋਈ ਬੇਅਦਬੀ

ਲੁਧਿਆਣਾ ਦੇ ਮੁੰਡੀਆਂ ਕਲਾਂ ਇਲਾਕੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ। 30 ਸਤੰਬਰ ਨੂੰ ਵਿਹੜੇ ਵਿੱਚ ਰਹਿਣ ਵਾਲੇ ਅਜੇ ਕੁਮਾਰ ਨੇ ਜਾਣਬੁੱਝ ਕੇ ਗੁਟਕਾ ਸਾਹਿਬ ਦੇ ਪੰਨੇ ਪਾੜ ਕੇ ਨੇੜੇ ਦੇ ਖਾਲੀ ਪਲਾਟ ਵਿੱਚ ਸੁੱਟ ਦਿੱਤੇ। ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਮੌਕੇ ਦੀ ਜਾਂਚ ਕੀਤੀ, ਲੋਕਾਂ ਤੋਂ ਪੁੱਛਿਆ ਅਤੇ ਪੁਲਸ ਨੂੰ ਸੂਚਿਤ ਕੀਤਾ।

ਜਮਾਲਪੁਰ ਥਾਣੇ ਦੇ ਜਾਂਚ ਅਧਿਕਾਰੀ ਹਰਮੀਤ ਸਿੰਘ ਨੇ ਟੀਮ ਨਾਲ ਪਹੁੰਚ ਕੇ ਜਾਂਚ ਕੀਤੀ। ਦੋਸ਼ ਸਹੀ ਪਾਏ ਜਾਣ ‘ਤੇ ਅਜੇ ਕੁਮਾਰ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕੀਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਦੀ ਲਹਿਰ ਫੈਲ ਗਈ। ਪੁਲਸ ਨੇ ਤੁਰੰਤ ਕਾਰਵਾਈ ਕੀਤੀ।

Exit mobile version