The Khalas Tv Blog Punjab SGPC ਨੇ ਬੇ ਅਦਬੀ ਘਟ ਨਾ ਨੂੰ ਲੈ ਕੇ ਕਰਵਾਇਆ ਪਸ਼ਚਾਤਾਪ ਸਮਾਗਮ
Punjab

SGPC ਨੇ ਬੇ ਅਦਬੀ ਘਟ ਨਾ ਨੂੰ ਲੈ ਕੇ ਕਰਵਾਇਆ ਪਸ਼ਚਾਤਾਪ ਸਮਾਗਮ

ਦ ਖ਼ਾਲਸ ਬਿਊਰੋ : ਸ੍ਰੀ ਹਰਿਮੰਦਰ ਸਾਹਿਬ ਵਿਖੇ 19 ਦਸੰਬਰ ਨੂੰ ਵਾਪਰੀ ਮੰ ਦਭਾਗੀ ਘਟ ਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਸ਼ਚਾਤਾਪ ਸਮਾਗਮ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਪਸ਼ਚਾਤਾਪ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਇਸ ਸਮਾਗਮ ਵਿੱਚ ਹਾਜ਼ਰ ਹੋਈਆਂ। ਪਸ਼ਚਾਤਾਪ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਕਿਉਂਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਪੰਜਾਬ ਸਰਕਾਰ ਨਾਕਾਮ ਸਾਬਤ ਹੋਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਮੇਂ ਦੌਰਾਨ ਫੜਾਏ ਗਏ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਮਿਲ ਸਕੀ।

Exit mobile version