The Khalas Tv Blog India ਸੈਟੇਲਾਈਟ ਚੈਨਲ ਲਈ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ SGPC ਦਾ ਵਫ਼ਦ
India Punjab

ਸੈਟੇਲਾਈਟ ਚੈਨਲ ਲਈ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ SGPC ਦਾ ਵਫ਼ਦ

The SGPC delegation met the Secretary of the Information and Broadcasting Department of India for the satellite channel

ਅੰਮ੍ਰਿਤਸਰ : ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਸਮੇਂ-ਸਮੇਂ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ। ਮਹਿਤਾ ਨੇ ਕਿਹਾ ਕਿ ਧਾਰਮਿਕ ਸੰਸਥਾ ਹੋਣ ਕਾਰਨ ਸੈਟੇਲਾਈਟ ਚੈਨਲ ਲਈ ਕੁਝ ਤਕਨੀਕੀ ਸਮੱਸਿਆਵਾਂ ਅਤੇ ਸਰਕਾਰ ਦੇ ਨਿਯਮਾਂ ਕਰਕੇ ਮੁਸ਼ਕਲ ਆ ਰਹੀ ਹੈ, ਪਰੰਤੂ ਸ਼੍ਰੋਮਣੀ ਕਮੇਟੀ ਅਪਣੇ ਵੱਲੋਂ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਸਬੰਧਤ ਵਿਭਾਗ ਨਾਲ ਗੱਲਬਾਤ ਵਿਚ ਹੈ, ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ।

 

 

Exit mobile version