The Khalas Tv Blog Punjab ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਮੈਂਬਰ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ
Punjab

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਮੈਂਬਰ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

The SGPC member filed a petition in the High Court against Ram Rahim's parole

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਮੈਂਬਰ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

ਮੁਹਾਲੀ : ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ ਬਾਵਜੂਦ ਹੁਣ ਰਾਮ ਰਹੀਮ ਵਧਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਐੱਸ ਸਿਆਲਕਾ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਸਬੰਧੀ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਦੇ ਕਮਿਸ਼ਨਰ, ਪੁਲਿਸ ਡਾਇਰੈਕਟੋਰੇਟ, ਪੰਜਾਬ ਦੇ ਗ੍ਰਹਿ ਵਿਭਾਗ ਦੇ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਲੀਆ ਜੇਲ੍ਹ ਪ੍ਰਧਾਨ, ਡੀਸੀ ਰੋਹਤਕ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਜਵਾਬ ਮੰਗਿਆ ਹੈ।

ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਰਾਹ ਰਹੀਮ ਨੂੰ 40 ਦਿਨ ਦੀ ਪੈਰੋਲ ਦਿੰਦੇ ਹੋਏ ਨਿਯਮਾਂ ਦਾ ਉਲੰਘਣ ਕੀਤਾ ਹੈ। ਪਟੀਸ਼ਨ ਵਿਚ ਕਿਹਾ ਗਿਆ ਕਿ ਡੇਰਾ ਮੁਖੀ ਜਬਰ ਜਨਾਹ ਤੇ ਕਤਲ ਵਰਗੇ ਮਾਮਲਿਆਂ ਵਿਚ ਸਜ਼ਾ ਕੱਟ ਰਿਹਾ ਹੈ। ਪੰਜਾਬ ਵਿਚ ਵੀ ਉਸ ਖਿਲਾਫ ਕਈ ਮਾਮਲੇ ਦਰਜ ਹਨ।

ਉਸ ਦੇ ਸਮਰਥਕਾਂ ਵੱਲੋਂ ਕਥਿਤ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ ਗਿਆ ਜਿਸ ‘ਤੇ ਸਿੱਖਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਕਈ ਵਾਰ ਵਿਵਾਦ ਹੋਇਆ। ਇਸ ਕਾਰਨ ਪੰਜਾਬ ਵਿਚ ਕਈ ਵਾਰ ਵਿਰੋਧ ਮਾਰਚ, ਪੰਜਾਬ ਬੰਦ, ਪੰਜਾਬ ਵਿਚ ਸੜਕਾਂ ਤੇ ਰੇਲਵੇ ਲਾਈਨਾਂ ਦੀ ਨਾਕਾਬੰਦੀ ਕੀਤੀ ਗਈ ਸੀ।

ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਪੰਜਾਬ ਵਿਚ ਸ਼ਾਂਤੀ ਦਾ ਖਤਰਾ ਪੈਦਾ ਹੋ ਗਿਆ ਹੈ। ਪਟੀਸ਼ਨ ਵਿਚ ਕੋਰਟ ਤੋਂ ਮੰਗ ਕੀਤੀ ਗਈ ਕਿ ਇਸ ਪਟਸ਼ਨ ਦੇ ਵਿਚਾਰਅਧੀਨ ਰਹਿਣ ਤੱਕ ਡੇਰਾ ਮੁਖੀ ਦੀ ਪੈਰੋਲ ਰੱਦ ਕਰਕੇ ਉਸ ਨੂੰ ਜੇਲ੍ਹ ਵਾਪਸ ਭੇਜਿਆ ਜਾਵੇ। ਪਟੀਸ਼ਨ ਹਾਈਕੋਰਟ ਵਿਚ ਦਾਇਰ ਕੀਤੀ ਗਈ ਹੈ। ਇਸ ‘ਤੇ ਹਾਈਕੋਰਟ ਵਿਚ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ।

Exit mobile version