Lok Sabha Election 2024 Punjab

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਖਡੂਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ।

ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਦੱਸ ਦਈਏ ਕਿ ਇਥੋਂ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ, ਇਸ ਲਈ ਇਸ ਪੰਥਕ ਹਲਕੇ ਵਿਚ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ।

ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ।