The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਪਛੜ ਕੇ ਸਹੀ ਪਰ ਜਾਗਿਆ
Punjab

ਸ਼੍ਰੋਮਣੀ ਅਕਾਲੀ ਦਲ ਪਛੜ ਕੇ ਸਹੀ ਪਰ ਜਾਗਿਆ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਹਾਰ ਤੋਂ ਬਾਅਦ ਸਬਕ ਸਿਖ ਲਿਆ ਹੈ। ਦਲ ਵੱਲੋਂ ਪਾਰਟੀ ਨੂੰ ਲੱਗ ਚੁੱਕੇ ਵੱਡੇ ਖੋਰੇ ਦੀ ਭਰਪਾਈ ਕਰਨ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜਿਸ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ  ਕਮੇਟੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਕਮੇਟੀ ਵਿੱਚ ਜਿਹਨਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ,.ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਂ ਸ਼ਾਮਲ ਹਨ।

ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜਿਲਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ।

Exit mobile version